Punjab News: ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਸ਼ੁੱਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਬੈਠਕ 'ਚ ਵੱਡੇ ਫੈਸਲੇ ਲਏ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ 14239 ਅਧਿਆਪਕਾਂ ਨੂੰ ਰੈਗੂਲਰ ਕਰੇਗੀ। ਦਸ ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ 7902 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ।


ਇਸ ਤੋਂ ਇਲਾਵਾ 6337 ਅਜਿਹੇ ਅਧਿਆਪਕ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਜਿਸ ਵਿੱਚ ਇਹ ਸਾਰੇ ਫੈਸਲੇ ਪਾਸ ਕੀਤੇ ਜਾਣਗੇ।






ਜਲ ਅਤੇ ਸੈਨੀਟੇਸ਼ਨ ਵਿਭਾਗ ਦੀ 2021 ਦੀ ਸਾਲਾਨਾ ਰਿਪੋਰਟ ਨੂੰ ਕੈਬਨਿਟ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਕੈਬਨਿਟ 'ਚ ਅਹਿਮ ਫੈਸਲਾ ਲਿਆ ਗਿਆ ਹੈ। ਇਸ ਐਕਟ ਵਿੱਚ ਇੱਕ ਨਵੀਂ ਵਿਵਸਥਾ ਕੀਤੀ ਗਈ ਹੈ। ਹੁਣ ਦੋਸ਼ੀ ਪਾਏ ਜਾਣ ਵਾਲੀਆਂ ਕੰਪਨੀਆਂ ਦੇ ਪ੍ਰਬੰਧਕਾਂ ਨੂੰ 10 ਸਾਲ ਦੀ ਸਜ਼ਾ ਹੋਵੇਗੀ।


ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਵਿੱਚ ਸਰਕਾਰ ਦੇਵੇਗੀ ਪੰਜ ਲੱਖ ਦਾ ਮੁਆਵਜ਼ਾ। ਪਹਿਲਾਂ ਮੁਆਵਜ਼ਾ ਇੱਕ ਲੱਖ ਰੁਪਏ ਸੀ। ਇਸ ਤੋਂ ਇਲਾਵਾ 1832 ਨਰਸਾਂ ਦੀ ਭਰਤੀ ਕੀਤੀ ਜਾਵੇਗੀ। 400 ਐਮਬੀਬੀਐਸ ਡਾਕਟਰਾਂ ਦੀ ਵੀ ਭਰਤੀ ਕੀਤੀ ਜਾਵੇਗੀ


ਇਹ ਵੀ ਪੜ੍ਹੋ: Punjab News : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੁੜ ਕੀਤਾ ਤਲਬ, 13 ਜੂਨ ਨੂੰ ਹੋਵੇਗੀ ਪੁੱਛਗਿੱਛ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :