ਪੜਚੋਲ ਕਰੋ
Advertisement
ਸਰਹੱਦ 'ਤੇ ਕੈਪਟਨ ਨੇ ਪਾਕਿਸਤਾਨ ਨੂੰ ਵੰਗਾਰਿਆ, 20 ਡਾਲਰ ਫੀਸ ਨਹੀਂ ਮਨਜ਼ੂਰ
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ। ਇਸ ਮੀਟਿੰਗ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿੱਚ ਖੁੱਲ੍ਹ ਰਹੇ ਲਾਂਘੇ ਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ।
ਗੁਰਦਾਸਪੁਰ: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ। ਇਸ ਮੀਟਿੰਗ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿੱਚ ਖੁੱਲ੍ਹ ਰਹੇ ਲਾਂਘੇ ਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਘੇਰਦਿਆਂ ਲਾਂਘੇ ਨੂੰ ਲੈ ਕੇ 20 ਅਮਰੀਕੀ ਡਾਲਰ ਦੀ ਫੀਸ ਨੂੰ ਜਜ਼ੀਆ ਟੈਕਸ ਕਰਾਰ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਲਾਂਘੇ 'ਤੇ ਫੀਸ ਲਾਉਣ ਦੀ ਸ਼ਰਤ ਨਾ ਮੰਨੀ ਜਾਵੇ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਰਤ ਵਾਲੇ ਪਾਸੇ 31 ਅਕਤੂਬਰ ਤੱਕ ਲਾਂਘੇ ਦਾ ਸਾਰਾ ਕੰਮ ਮੁਕੰਮਲ ਹੋ ਜਾਏਗਾ। ਉਨ੍ਹਾਂ ਕਿਹਾ ਕਿ ਪੰਜ ਹਜ਼ਾਰ ਸ਼ਰਧਾਲੂਆਂ ਲਈ 40 ਏਕੜ ਵਿੱਚ ਟੈਂਟ ਸਿਟੀ ਬਣੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੋ ਵੀ ਤਾਰੀਖ ਦਿੱਤੀ ਜਾਵੇਗੀ, ਉਸੇ ਮੁਤਾਬਕ ਭਾਰਤ ਵੱਲੋਂ ਵੀ ਕਰਤਾਰਪੁਰ ਕੌਰੀਡੋਰ ਖੋਲ੍ਹਿਆ ਜਾਵੇਗਾ। ਯਾਦ ਰਹੇ ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰ ਰਹੀ ਹੈ।Chief Minister @capt_amarinder Singh interacting with media while taking stock of the ongoing work on the Kartarpur corridor project at Dera Baba Nanak in Gurdaspur district pic.twitter.com/p09gdIqFIe
— CMO Punjab (@CMOPb) 19 September 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
Advertisement