ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਘੇਰਦਿਆਂ ਲਾਂਘੇ ਨੂੰ ਲੈ ਕੇ 20 ਅਮਰੀਕੀ ਡਾਲਰ ਦੀ ਫੀਸ ਨੂੰ ਜਜ਼ੀਆ ਟੈਕਸ ਕਰਾਰ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਲਾਂਘੇ 'ਤੇ ਫੀਸ ਲਾਉਣ ਦੀ ਸ਼ਰਤ ਨਾ ਮੰਨੀ ਜਾਵੇ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਰਤ ਵਾਲੇ ਪਾਸੇ 31 ਅਕਤੂਬਰ ਤੱਕ ਲਾਂਘੇ ਦਾ ਸਾਰਾ ਕੰਮ ਮੁਕੰਮਲ ਹੋ ਜਾਏਗਾ। ਉਨ੍ਹਾਂ ਕਿਹਾ ਕਿ ਪੰਜ ਹਜ਼ਾਰ ਸ਼ਰਧਾਲੂਆਂ ਲਈ 40 ਏਕੜ ਵਿੱਚ ਟੈਂਟ ਸਿਟੀ ਬਣੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੋ ਵੀ ਤਾਰੀਖ ਦਿੱਤੀ ਜਾਵੇਗੀ, ਉਸੇ ਮੁਤਾਬਕ ਭਾਰਤ ਵੱਲੋਂ ਵੀ ਕਰਤਾਰਪੁਰ ਕੌਰੀਡੋਰ ਖੋਲ੍ਹਿਆ ਜਾਵੇਗਾ।
ਯਾਦ ਰਹੇ ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰ ਰਹੀ ਹੈ।