ਪੜਚੋਲ ਕਰੋ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਦੋਂ ਹੋਵੇਗੀ ਬੈਠਕ; ਹੋ ਸਕਦਾ ਵੱਡਾ ਐਲਾਨ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 14 ਨਵੰਬਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ।

Punjab Cabinet Meeting
Source : twitter
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 14 ਨਵੰਬਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਮੁੱਖ ਮੰਤਰੀ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਇਸ ਲਈ ਇਸ ਤੋਂ ਪਹਿਲਾਂ ਦੀ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ, ਅਤੇ ਮੀਟਿੰਗ ਤੋਂ ਬਾਅਦ ਇੱਕ ਵੱਡਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਟ੍ਰੈਂਡਿੰਗ ਟੌਪਿਕ






















