Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ਦੀ ਦੂਜੀ ਮੰਜ਼ਿਲ 'ਤੇ ਹੋਵੇਗੀ। ਇਸ ਤੋਂ ਪਹਿਲਾਂ 14 ਅਗਸਤ ਨੂੰ ਸੀਐਮ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ ਸੀ।


14 ਅਗਸਤ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਵਿੱਚ ਗੈਰ-ਕਾਨੂੰਨੀ ਕਲੋਨੀਆਂ 'ਚ ਰਹਿ ਰਹੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਗੈਰ-ਕਾਨੂੰਨੀ ਕਾਲੋਨੀਆਂ ਜਿੱਥੇ 31 ਜੁਲਾਈ, 2024 ਤੋਂ ਪਹਿਲਾਂ ਖਰੀਦ ਸੌਦੇ ਹੋਏ ਹਨ, ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਨੋ ਇਤਰਾਜ਼ ਐਨਓਸੀ ਦੀ ਜ਼ਰੂਰਤ ਨੂੰ ਖਤਮ ਕਰਨ ਦਾ ਫੈਸਲਾ ਮੰਤਰੀ ਮੰਡਲ ਵਿੱਚ ਲਿਆ ਗਿਆ।



ਦੱਸਿਆ ਜਾ ਰਿਹਾ ਹੈ ਕਿ 29 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ NOC ਦੀ ਸ਼ਰਤ ਹਟਾਉਣ ਲਈ ਹੋਰ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿਚਲੀਆਂ ਨਾਜਾਇਜ਼ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਵੀ ਕੋਈ ਠੋਸ ਕਦਮ ਚੁੱਕ ਸਕਦੀ ਹੈ, ਜਿਸ ਨਾਲ ਸੂਬੇ ਦੀਆਂ 15 ਹਜ਼ਾਰ ਨਾਜਾਇਜ਼ ਕਲੋਨੀਆਂ ਦੇ ਵਸਨੀਕਾਂ ਨੂੰ ਆਪਣੀ ਪੱਕੀ ਰਿਹਾਇਸ਼ ਤੋਂ ਵਾਂਝੇ ਨਾ ਰਹਿਣਾ ਪਵੇ।



ਇਸ ਤੋਂ ਇਲਾਵਾ ਮੀਟਿੰਗ ਵਿੱਚ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਨਵੇਂ ਉਦਯੋਗ ਸਥਾਪਤ ਕਰਨ ਦੇ ਮਕਸਦ ਨਾਲ ਕੁਝ ਨਿਯਮਾਂ ਨੂੰ ਸਰਲ ਬਣਾਉਣ ਲਈ ਜ਼ਰੂਰੀ ਬਦਲਾਅ ਕੀਤੇ ਜਾ ਸਕਦੇ ਹਨ। ਹਾਲਾਂਕਿ 29 ਅਗਸਤ ਦੀ ਕੈਬਨਿਟ ਮੀਟਿੰਗ ਦਾ ਏਜੰਡਾ ਮੇਜ਼ 'ਤੇ ਪੇਸ਼ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਰਾਜ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੰਗਲਵਾਰ ਨੂੰ ਹੁਕਮ ਜਾਰੀ ਕੀਤੇ।



 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial