ਪੰਜਾਬ 'ਚ ਹੜ੍ਹ ਦੇ ਹਾਲਾਤਾਂ ਵਿਚਾਲੇ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ
Punjab Cabinet Meeting: ਪੰਜਾਬ ਵਿੱਚ ਬਣੇ ਹੜ੍ਹ ਦੇ ਹਾਲਾਤਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।

Punjab Cabinet Meeting: ਪੰਜਾਬ ਵਿੱਚ ਬਣੇ ਹੜ੍ਹ ਦੇ ਹਾਲਾਤਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।
ਪੰਜਾਬ ਵਿੱਚ ਪੈ ਰਹੇ ਲਗਾਤਾਰ ਮੀਂਹ ਨੇ ਕਾਫੀ ਕਹਿਰ ਮਚਾਇਆ ਹੋਇਆ ਹੈ, ਜਿੱਥੇ ਸੂਬੇ ਵਿੱਚ ਕਾਫੀ ਤਬਾਹੀ ਹੋ ਚੁੱਕੀ ਹੈ ਅਤੇ ਜਿਸ ਕਰਕੇ ਲੋਕਾਂ ਦਾ ਕਾਫੀ ਨੁਕਸਾਨ ਵੀ ਹੋਇਆ, ਕਈ ਘਰ ਢਹਿ ਗਏ ਹਨ, ਲੋਕਾਂ ਦਾ ਜਨਜੀਵਨ ਅਸਤ-ਵਿਅਸਤ ਹੋ ਗਿਆ ਹੈ। ਇਸ ਤਹਿਤ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ, ਜੋ ਕਿ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਵੇਗੀ।
ਤੁਹਾਨੂੰ ਇੱਥੇ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਆਪਦਾ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਹੈ। ਦਰਅਸਲ, ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਨੂੰ ਦੇਖਦਿਆਂ ਹੋਇਆਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਸਭ ਤੋਂ ਜ਼ਿਆਦਾ ਅਸਰ ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ ਅਤੇ ਹੁਸ਼ਿਆਰਪੁਰ ਦੇ ਪਿੰਡਾਂ ‘ਤੇ ਪਿਆ ਹੈ।