ਪੜਚੋਲ ਕਰੋ
Advertisement
ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ
ਪੰਜਾਬ ਕੈਬਨਿਟ ਦੀ ਨੌਂ ਜਨਵਰੀ ਨੂੰ ਅਹਿਮ ਮੀਟਿੰਗ ਹੋ ਰਹੀ ਹੈ। ਇਹ ਨਵੇਂ ਸਾਲ ਵਿੱਚ ਸਰਕਾਰ ਦੀ ਪਹਿਲੀ ਮੀਟਿੰਗ ਹੈ। ਇਸ ਮੌਕੇ ਅਨੁਸੂਚਿਤ ਜਾਤਾਂ ਤੇ ਜਨਜਾਤਾਂ ਲਈ ਅਗਲੇ ਦਸ ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫ਼ੈਸਲਾ ਕੀਤਾ ਜਾਵੇਗਾ ਤੇ ਕੇਂਦਰ ਸਰਕਾਰ ਵੱਲੋਂ ਪਾਸ ਬਿੱਲ ’ਤੇ ਮੋਹਰ ਲਾਈ ਜਾਵੇਗੀ।
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਨੌਂ ਜਨਵਰੀ ਨੂੰ ਅਹਿਮ ਮੀਟਿੰਗ ਹੋ ਰਹੀ ਹੈ। ਇਹ ਨਵੇਂ ਸਾਲ ਵਿੱਚ ਸਰਕਾਰ ਦੀ ਪਹਿਲੀ ਮੀਟਿੰਗ ਹੈ। ਇਸ ਮੌਕੇ ਅਨੁਸੂਚਿਤ ਜਾਤਾਂ ਤੇ ਜਨਜਾਤਾਂ ਲਈ ਅਗਲੇ ਦਸ ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫ਼ੈਸਲਾ ਕੀਤਾ ਜਾਵੇਗਾ ਤੇ ਕੇਂਦਰ ਸਰਕਾਰ ਵੱਲੋਂ ਪਾਸ ਬਿੱਲ ’ਤੇ ਮੋਹਰ ਲਾਈ ਜਾਵੇਗੀ।
ਹਾਸਲ ਵੇਰਵਿਆਂ ਮੁਤਾਬਕ ਤਿੰਨ ਰੋਜ਼ਾ ਸੈਸ਼ਨ ਸੱਦੇ ਜਾਣ ਦੀ ਸੰਭਾਵਨਾ ਹੈ ਜਿਸ ਦਾ ਆਗਾਜ਼ ਰਾਜਪਾਲ ਦੇ ਭਾਸ਼ਨ ਨਾਲ ਹੋਵੇਗਾ। ਰਾਖ਼ਵਾਂਕਰਨ ਜਾਰੀ ਰੱਖਣ ਲਈ 25 ਜਨਵਰੀ ਤੋਂ ਪਹਿਲਾਂ ਬਿੱਲ ’ਤੇ ਮੋਹਰ ਲਾਈ ਜਾਣੀ ਹੈ ਕਿਉਂਕਿ ਇਸ ਤੋਂ ਬਾਅਦ ਇਸ ਦੀ ਮਿਆਦ ਖ਼ਤਮ ਹੋ ਜਾਣੀ ਹੈ।
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ 20 ਜਨਵਰੀ ਦੇ ਨੇੜੇ ਸੱਦੇ ਜਾਣ ਦੀ ਸੰਭਾਵਨਾ ਹੈ। ਸੂਬੇ ਵਿਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਅਨੁਸੂਚਿਤ ਜਾਤਾਂ ਦੀ ਵੱਸੋਂ ਹੈ। ਸੈਸ਼ਨ ਦੀਆਂ ਤਰੀਕਾਂ ਬਾਰੇ ਸਹਿਮਤੀ ਬਿਠਾਉਣ ਦੇ ਯਤਨ ਜਾਰੀ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
Advertisement