ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ਟਲ ਗਈ ਹੈ। ਇਸ ਮੀਟਿੰਗ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰਦਿਆਂ ਅਗਲੀ ਤਰੀਕ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਜਾਣ ਦੀ ਉਮੀਦ ਸੀ।

ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਤੋਂ ਦਿੱਲੀ ਗਏ ਹੋਏ ਹਨ। ਉਨ੍ਹਾਂ ਨਾਲ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਹਨ। ਕੈਪਟਨ ਦੇ ਅੱਜ ਵਾਪਸ ਪਰਤਣ ਦੀ ਸੰਭਾਵਨਾ ਹੈ ਪਰ ਤਿਆਰੀ ਲਈ ਸਮਾਂ ਨਾ ਹੋਣ ਕਰਕੇ ਮੀਟਿੰਗ ਟਾਲ ਦਿੱਤੀ ਗਈ ਹੈ।

ਸੋਮਵਾਰ ਨੂੰ ਕੈਪਟਨ ਨੇ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਵਾਰ-ਵਾਰ ਆਉਂਦੇ ਹੜ੍ਹਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਠੋਸ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਹੜ੍ਹਾਂ ਦੀ ਰੋਕਥਾਮ ਲਈ ਠੋਸ ਤੇ ਕਾਰਗਰ ਤਰੀਕਾ ਲੱਭਿਆ ਜਾਵੇ ਤਾਂ ਜੋ ਹਰ ਸਾਲ ਹੁੰਦੇ ਕਰੋੜਾਂ ਰੁਪਏ ਦੇ ਨੁਕਸਾਨ ਤੋਂ ਬਚਿਆ ਜਾ ਸਕੇ।