Punjab Cabinet Meeting: ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, ਕੈਬਨਿਟ ਨੇ ਲਾਈ ਮੋਹਰ
Punjab Cabinet Meeting Update: ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਇਸ ਵਾਰ ਬਜਟ ਸੈਸ਼ਨ ਅਹਿਮ ਰਹਿਣ ਦੀ ਉਮੀਦ ਹੈ।
Punjab Cabinet Meeting: ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) ਵਿੱਚ ਬਜਟ ਸੈਸ਼ਨ (Punjab's budget session 2024) ਬਾਰੇ ਫੈਸਲਾ ਲਿਆ ਗਿਆ ਹੈ। ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਇਸ ਵਾਰ ਬਜਟ ਸੈਸ਼ਨ ਅਹਿਮ ਰਹਿਣ ਦੀ ਉਮੀਦ ਹੈ। ਮਾਰਚ ਮਹੀਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ।
ਪੰਜਾਬ ਕੈਬਿਨਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਮੀਡੀਆ ਨੂੰ ਸੰਬੋਧਨ ਕਰਦੇ ਹੋਏ Live.... https://t.co/Sr0w7JjRiq
— AAP Punjab (@AAPPunjab) February 22, 2024
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਦਰਮਿਆਨ ਸੱਦਿਆ ਗਿਆ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅੰਤਿਮ ਪ੍ਰਵਾਨਗੀ ਕੈਬਨਿਟ ਮੀਟਿੰਗ ਵਿੱਚ ਦਿੱਤੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਇਹ ਫੈਸਲਾ ਵੀਰਵਾਰ (22 ਫਰਵਰੀ) ਨੂੰ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ 'ਤੇ ਬਹਿਸ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :