Punjab Cabinet Meeting: ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) ਵਿੱਚ ਬਜਟ ਸੈਸ਼ਨ (Punjab's budget session 2024) ਬਾਰੇ ਫੈਸਲਾ ਲਿਆ ਗਿਆ ਹੈ। ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਇਸ ਵਾਰ ਬਜਟ ਸੈਸ਼ਨ ਅਹਿਮ ਰਹਿਣ ਦੀ ਉਮੀਦ ਹੈ। ਮਾਰਚ ਮਹੀਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। 


Farmers Protest LIVE: ਅੰਦੋਲਨ ਦੌਰਾਨ ਸਰਹੱਦ 'ਤੇ ਡਟੇ ਕਿਸਾਨ, ਬੋਲੇ ਪ੍ਰਧਾਨ ਮੰਤਰੀ- ਸਾਡੇ ਇਸ ਫੈਸਲੇ ਨਾਲ ਕੋਰੜਾ ਅੰਨਦਾਤਾਵਾਂ ਨੂੰ ਹੋਵੇਗਾ ਲਾਭ






ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਦਰਮਿਆਨ ਸੱਦਿਆ ਗਿਆ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅੰਤਿਮ ਪ੍ਰਵਾਨਗੀ ਕੈਬਨਿਟ ਮੀਟਿੰਗ ਵਿੱਚ ਦਿੱਤੀ ਗਈ ਹੈ।


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਇਹ ਫੈਸਲਾ ਵੀਰਵਾਰ (22 ਫਰਵਰੀ) ਨੂੰ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ 'ਤੇ ਬਹਿਸ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।