ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਮੁੜ ਕੈਬਨਿਟ ਮੀਟਿੰਗ (Cabinet Meeting) ਬੁਲਾ ਲਈ ਹੈ। ਇਹ ਮੀਟਿੰਗ ਭਲਕੇ 9 ਨਵੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਵਨਾ ਹੈ। ਦੱਸ ਦਈਏ ਅਜੇ ਲੰਘੇ ਕੱਲ੍ਹ ਹੀ ਪੰਜਾਬ ਕੈਬਨਿਟ ( Punjab Cabinet) ਦੀ ਮੀਟਿੰਗ ਹੋਈ ਸੀ ਜਿਸ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਇਆ ਗਿਆ ਸੀ।

 

ਦਰਅਸਲ ਕਈ ਅਹਿਮ ਮੁੱਦਿਆਂ ਨੂੰ ਲੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਚੱਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨਿੱਤ ਵੱਡੇ ਫੈਸਲੇ ਲਏ ਰਹੇ ਹਨ। 

 

ਅੱਜ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੀਐਮ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਚਾਲੇ ਮੀਟਿੰਗ ਚੱਲ਼ ਰਹੀ ਹੈ। ਸਿੱਧੂ ਬੇਅਦਬੀ ਤੇ ਡਰੱਗ ਮਾਮਲੇ ਨੂੰ ਲੈ ਕੇ ਚੰਨੀ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੇ ਹਨ।