Government of Punjab: ਭਲਕੇ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ । 'ਆਪ' ਸਰਕਾਰ  ਦੀ ਇਹ ਦੂਜੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ ਜਿਸ 'ਚ ਵੀ ਕੋਈ ਅਹਿਮ ਫੈਸਲੇ 'ਤੇ ਮੋਹਰ ਲੱਗ ਸਕਦੀ। ਜ਼ਿਕਰਯੋਗ ਹੈ ਕਿ ਹੁਣ ਤੱਕ 10 ਦਿਨਾਂ ਦੇ ਅੰਤਰਾਲ 'ਚ ਮਾਨ ਸਰਕਾਰ ਵੱਲੋਂ 10 ਵੱਡੇ ਕਦਮ ਜਾ ਚੁੱਕੇ ਹਨ।      




ਅੱਜ ਵੀ ਲਏ ਵੱਡੇ ਫੈਸਲੇ-


ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖੇਤਰ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਇਸ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ। ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ ਤੇ ਵਰਦੀ ਖਰੀਦ ਸਕਣਗੇ।


ਉਨ੍ਹਾਂ ਨੇ ਫੇਸਬੁੱਕ ਉੱਪਰ ਵੀਡੀਓ ਪਾ ਕੇ ਕਿਹਾ ਹੈ ਕਿ ਪੰਜਾਬ ਵਿੱਚ ਸਿੱਖਿਆ ਇੰਨੀ ਮਹਿੰਗੀ ਹੋ ਗਈ ਕਿ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਅਸੀਂ ਫ਼ੈਸਲਾ ਲਿਆ ਹੈ ਕਿ ਕੋਈ ਪ੍ਰਾਈਵੇਟ ਸਕੂਲ ਇਸ ਸੈਸ਼ਨ 'ਚ ਫ਼ੀਸ ਨਹੀਂ ਵਧਾ ਸਕੇਗਾ ਤੇ ਖ਼ਾਸ ਦੁਕਾਨ ਤੋਂ ਕਿਤਾਬਾਂ ਖ਼ਰੀਦਣ ਲਈ ਮਜਬੂਰ ਨਹੀਂ ਕਰੇਗਾ। ਅਸੀਂ ਮਨੁੱਖ ਦੇ ਤੀਜੇ ਨੇਤਰ ਵਿੱਦਿਆ ਨੂੰ ਵਪਾਰ ਨਹੀਂ ਬਣਨ ਦੇਵਾਂਗੇ।


 


ਦਸ ਦਈਏ ਕਿ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਵੱਡਾ ਫੈਸਲਾ ਲੈਂਦਿਆਂ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ 25 ਹਜ਼ਾਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਸੀ ਅਤੇ ਪਿਛਲੇ 10 ਦਿਨਾਂ 'ਚ ਕੀਤੇ ਕੰਮ- 


1. 122 ਵਿਧਾਇਕਾਂ ਤੋਂ ਸੁਰੱਖਿਆ ਵਾਪਸ ਲਈ


2. ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ ਜਾਰੀ


3. 25000 ਸਰਕਾਰੀ ਨੌਕਰੀਆਂ ਦਾ ਐਲਾਨ


4. 35000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਾਰਨ ਦਾ ਐਲਾਨ


5. ਇੱਕ ਵਿਧਾਇਕ ਨੂੰ ਇੱਕ ਪੈਨਸ਼ਨ ਦੇਣ ਦਾ ਫੈਸਲਾ


6. ਪੰਜਾਬ ਵਿਧਾਨ ਸਭਾ ਦਾ ਸਿੱਧਾ ਪ੍ਰਸਾਰਨ


7. ਕਿਸਾਨਾਂ ਲਈ ਕਰੋੜਾਂ ਰੁਪਏ ਦਾ ਮੁਆਵਜ਼ਾ ਜਾਰੀ


8. 23 ਮਾਰਚ ਨੂੰ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ


9. ਕੇਂਦਰ ਕੋਲ ਪੰਜਾਬ ਨੂੰ ਇੱਕ ਲੱਖ ਕਰੋੜ ਦਿਵਾਉਣ ਲਈ ਪਹੁੰਚ


10. ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਵਿੱਚ 24 ਘੰਟੇ ਤਤਪਰ ਰਹਿਣ ਦੇ ਆਦੇਸ਼