ਕੈਪਟਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਮੀਟਿੰਗ
ਏਬੀਪੀ ਸਾਂਝਾ | 17 Oct 2018 01:11 PM (IST)
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਮਾਮਲੇ 'ਤੇ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ। ਇਸ ਵੇਲੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਖਿਲਾਫ ਵੀ ਮਾਹੌਲ ਬਣਦਾ ਜਾ ਰਿਹਾ ਹੈ। ਸਰਕਾਰ ਇਸ ਤੋਂ ਫਿਕਰਮੰਦ ਹੈ। ਇਹ ਵੀ ਚਰਚਾ ਹੈ ਕਿ ਮੀਟਿੰਗ ਵਿੱਚ ਵਿਵਾਦਾਂ ’ਚ ਰਹੀ ਮਾਈਨਿੰਗ ਨੀਤੀ ’ਤੇ ਮੋਹਰ ਲਾਏ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਦੇ ਦਫਤਰ ਤੇ ਵਿੱਤ ਵਿਭਾਗ ਨੇ ਮਾਈਨਿੰਗ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਉੂਸਿੰਗ ਦੇ ਏਜੰਡੇ ’ਤੇ ਵੀ ਵਿਚਾਰ ਕੀਤੀ ਜਾਵੇਗੀ ਜਿਸ ਤਹਿਤ ਜਿਹੜੇ ਕਲੋਨਾਈਜ਼ਰ ਆਪਣੇ ਪ੍ਰਾਜੈਕਟ ਮੁਕੰਮਲ ਨਹੀਂ ਕਰ ਸਕਣਗੇ, ਉਨ੍ਹਾਂ ਨੂੰ ਆਪਣੇ ਲਾਇਸੈਂਸ ਸਿਰੰਡਰ ਕਰਨ ਦੀ ਆਗਿਆ ਦੇਣ ਦੀ ਤਿਆਰੀ ਹੈ।