ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਕਿਸਾਨ ਅੰਦੋਲਨ ਕਰਕੇ ਸੂਬੇ ਵਿੱਚ ਪੈਦਾ ਹੋਏ ਹਾਲਾਤ ਕਰਕੇ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਕਈ ਫੈਸਲਿਆਂ ਉੱਪਰ ਵੀ ਮੋਹਰ ਲੱਗ ਸਕਦੀ ਹੈ। ਇਨ੍ਹਾਂ ਵਿੱਚ ਇੱਕ ਸਰਕਾਰੀ/ਪ੍ਰਾਈਵੇਟ ਬੱਸਾਂ ਨੂੰ ਕਰੀਬ 66.05 ਕਰੋੜ ਦੇ ਮੋਟਰ ਵਹੀਕਲ ਟੈਕਸ ’ਚ ਛੋਟ ਦੇਣਾ ਹੈ।
ਦੱਸ ਦਈਏ ਕਿ ਪੰਜਾਬ ’ਚ ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ/ਪ੍ਰਾਈਵੇਟ ਬੱਸਾਂ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੇ ਜਾਣ ਦਾ ਫ਼ੈਸਲਾ ਸਰਕਾਰ ਪਹਿਲਾਂ ਹੀ ਲੈ ਚੁੱਕੀ ਹੈ। ਟਰਾਂਸਪੋਰਟ ਵਿਭਾਗ ਵੱਲੋਂ 20 ਮਈ 2020 ਤੋਂ 31 ਦਸੰਬਰ 2020 ਤੱਕ ਦਾ ਸੌ ਫੀਸਦੀ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਰਕਾਰ ਨੂੰ ਕਰੀਬ 66.05 ਕਰੋੜ ਦਾ ਵਿੱਤੀ ਘਾਟਾ ਪੈਣ ਦੀ ਸੰਭਾਵਨਾ ਹੈ।
ਟਰਾਂਸਪੋਰਟਰਾਂ ਦੀ ਮੰਗ ਸੀ ਕਿ ਕੋਵਿਡ ਦੌਰਾਨ ਬੱਸ ਮਾਲਕਾਂ ਦੀ ਆਮਦਨੀ ਪ੍ਰਭਾਵਿਤ ਹੋਈ ਹੈ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਤਾਂ ਬੰਦ ਹੀ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 23 ਮਾਰਚ ਤੋਂ 19 ਮਈ 2020 ਤੱਕ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੀ ਗਈ ਸੀ। ਇਸੇ ਤਰ੍ਹਾਂ ਮੰਤਰੀ ਮੰਡਲ ਵੱਲੋਂ ਐਮਨੈਸਟੀ ਸਕੀਮ ਵਿਚ 31 ਮਾਰਚ 2020 ਤੱਕ ਦਾ ਵਾਧਾ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਸਕੀਮ ਨਾਲ ਸਰਕਾਰ ਨੂੰ 34 ਕਰੋੜ ਰੁਪਏ ਟੈਕਸ ਦੇ ਰੂਪ ਵਿਚ ਪ੍ਰਾਪਤ ਹੋਣ ਦੀ ਸੰਭਾਵਨਾ ਹੈ।
ਇਹ ਵੀ ਚਰਚਾ ਹੈ ਕਿ ਮੁਹਾਲੀ ਵਿੱਚ ਨਵੀਂ ਪ੍ਰਾਈਵੇਟ ਯੂਨੀਵਰਸਿਟੀ ਬਣਾਉਣ ਬਾਰੇ ਆਰਡੀਨੈਂਸ ਲਿਆਂਦਾ ਜਾ ਸਕਦਾ ਹੈ। ਪ੍ਰਾਈਵੇਟ ਸੈਕਟਰ ਦੀ ਐਮਿਟੀ ਯੂਨੀਵਰਸਿਟੀ ਦੇ ਸੈਕਟਰ 82 ਵਿੱਚ ਬਣਾਏ ਜਾਣ ਦੀ ਤਜਵੀਜ਼ ਹੈ। ਉਚੇਰੀ ਸਿੱਖਿਆ ਵਿਭਾਗ ਵੱਲੋਂ ਇਸ ਦਾ ਏਜੰਡਾ ਭੇਜਿਆ ਗਿਆ ਹੈ। ਸਨਅਤੀ ਵਿਭਾਗ ਦਾ ਵੀ ਏਜੰਡਾ ਆਉਣ ਦੀ ਸੰਭਾਵਨਾ ਹੈ।
ਕੈਪਟਨ ਨੇ ਅੱਜ ਬੁਲਾਈ ਕੈਬਨਿਟ ਮੀਟਿੰਗ, ਇਨ੍ਹਾਂ ਫੈਸਲਿਆਂ 'ਤੇ ਲੱਗੇਗੀ ਮੋਹਰ
ਏਬੀਪੀ ਸਾਂਝਾ
Updated at:
02 Dec 2020 10:53 AM (IST)
ਪੰਜਾਬ ’ਚ ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ/ਪ੍ਰਾਈਵੇਟ ਬੱਸਾਂ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੇ ਜਾਣ ਦਾ ਫ਼ੈਸਲਾ ਸਰਕਾਰ ਪਹਿਲਾਂ ਹੀ ਲੈ ਚੁੱਕੀ ਹੈ। ਟਰਾਂਸਪੋਰਟ ਵਿਭਾਗ ਵੱਲੋਂ 20 ਮਈ 2020 ਤੋਂ 31 ਦਸੰਬਰ 2020 ਤੱਕ ਦਾ ਸੌ ਫੀਸਦੀ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਰਕਾਰ ਨੂੰ ਕਰੀਬ 66.05 ਕਰੋੜ ਦਾ ਵਿੱਤੀ ਘਾਟਾ ਪੈਣ ਦੀ ਸੰਭਾਵਨਾ ਹੈ।
- - - - - - - - - Advertisement - - - - - - - - -