ਪੜਚੋਲ ਕਰੋ
Advertisement
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਇਜਲਾਸ ਹੋਵੇਗਾ, ਜਿਸ ’ਚ ਸਰਕਾਰ ਅਗਲੀਆਂ ਚੋਣਾਂ ਦੇ ਮੱਦੇਨਜ਼ਰ ਲੋਕ ਪੱਖੀ ਐਲਾਨ ਕਰ ਸਕਦੀ ਹੈ।
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋ ਰਹੀ ਹੈ। ਇਸ ਮੀਟਿੰਗ ਵਿੱਚ ਬਜਟ ਇਜਲਾਸ ਦੀ ਤਾਰੀਖ ਤੈਅ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਦੇ ਆਖਰੀ ਵਰ੍ਹੇ ਦਾ ਬਜਟ ਇਜਲਾਸ ਪਹਿਲੀ ਮਾਰਚ ਤੋਂ ਸ਼ੁਰੂ ਹੋ ਸਕਦਾ ਹੈ। ਸੂਤਰਾਂ ਮੁਤਾਬਕ ਪਹਿਲੀ ਮਾਰਚ ਤੋਂ ਸ਼ੁਰੂ ਹੋਣ ਵਾਲਾ ਇਜਲਾਸ 10 ਮਾਰਚ ਤੱਕ ਚੱਲਣ ਦੀ ਸੰਭਾਵਨਾ ਹੈ।
ਕੈਬਨਿਟ ਮੀਟਿੰਗ ਵਿਚ ਰਾਜਪਾਲ ਦੇ ਭਾਸ਼ਨ ਨੂੰ ਵੀ ਪ੍ਰਵਾਨਗੀ ਮਿਲਣ ਦੇ ਆਸਾਰ ਹਨ। ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਇਜਲਾਸ ਹੋਵੇਗਾ, ਜਿਸ ’ਚ ਸਰਕਾਰ ਅਗਲੀਆਂ ਚੋਣਾਂ ਦੇ ਮੱਦੇਨਜ਼ਰ ਲੋਕ ਪੱਖੀ ਐਲਾਨ ਕਰ ਸਕਦੀ ਹੈ।
ਸਰਕਾਰ ਨਗਰ ਨਿਗਮਾਂ ਦੇ ਮੇਅਰਾਂ ਤੇ ਕੌਂਸਲਾਂ ਦੀ ਪ੍ਰਧਾਨਗੀ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਬਾਰੇ ਸੋਚ ਰਹੀ ਹੈ। ਕੈਬਨਿਟ ਵਿੱਚ ਖੇਤੀ ਸੋਧ ਬਿੱਲਾਂ ਨੂੰ ਮੁੜ ਪਾਸ ਕੀਤੇ ਜਾਣ ਦਾ ਏਜੰਡਾ ਵੀ ਆ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement