Punjab Cabinet Meeting today : ਪੰਜਾਬ ਕੈਬਨਿਟ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਜਾਣਗੇ। ਸਭ ਤੋਂ ਪਹਿਲਾਂ ਤਾਂ ਅੱਜ ਸਰਦ ਰੁੱਤ ਇਜਲਾਸ ਨੂੰ ਲੈ ਕੇ ਸਸਪੈਂਸ ਖ਼ਤਮ ਹੋ ਜਾਵੇਗਾ। ਯਾਨੀ ਕਿ ਮਾਨ ਸਰਕਾਰ 16ਵੀਂ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 


ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣ ਵਾਲੀ ਹੈ। ਇਸ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਕੁਝ ਨਾ ਦੇਣ ਦੀ ਨਾਰਾਜ਼ਗੀ ਵੀ ਦੂਰ ਕੀਤੀ ਜਾ ਸਕਦੀ ਹੈ ਅਤੇ ਮੁਲਾਜ਼ਮਾਂ ਨੂੰ ਬਕਾਇਆ ਡੀਏ ਦੀ ਰਾਸ਼ੀ ਵਿੱਚੋਂ ਕੁਝ ਮਿਲ ਸਕਦਾ ਹੈ।


ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਬਕਾਇਆ ਡੀਏ ਦੀ ਮੰਗ ਕਰ ਰਹੇ ਹਨ ਅਤੇ ਸੋਮਵਾਰ ਦੁਪਹਿਰ ਨੂੰ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਨੇ ਚਾਰ ਮੁਲਾਜ਼ਮ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ ਹੈ।


ਮੁੱਖ ਮੰਤਰੀ ਭਗਵੰਤ ਮਾਨ ਦੀ ਨੁਮਾਇੰਦਗੀ 'ਚ ਹੋਣ ਵਾਲੀ ਇਸ ਮੀਟਿੰਗ 'ਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਕਰਵਾਉਣ ਦਾ ਫੈਸਲਾ ਲਿਆ ਜਾਣਾ ਹੈ ਤੇ ਇਸ ਸਬੰਧੀ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸਰਦ ਰੁੱਤ ਇਜਲਾਸ ਨਵੰਬਰ ਦੇ ਆਖਰੀ ਹਫਤੇ ਹੋਣ ਦੀ ਸੰਭਾਵਨਾ ਹੈ।


ਰਾਜਪਾਲ ਵੱਲੋਂ ਸਾਢੇ ਅੱਠ ਮਹੀਨੇ ਲੰਬੇ ਬਜਟ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਸਰਕਾਰ 'ਤੇ ਮਾਨਸੂਨ ਸੈਸ਼ਨ ਅਤੇ ਸਰਦ ਰੁੱਤ ਸੈਸ਼ਨ ਬੁਲਾਉਣ ਦਾ ਦਬਾਅ ਵਧ ਗਿਆ ਹੈ। ਇਸ ਦਾ ਇਕ ਕਾਰਨ ਇਹ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਜਪਾਲ ਨੇ ਵੀ ਤਿੰਨ ਵਿੱਤ ਬਿੱਲ ਸਦਨ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।


ਇਨ੍ਹਾਂ ਤਿੰਨਾਂ ਬਿੱਲਾਂ- ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਜਲਦੀ ਤੋਂ ਜਲਦੀ ਮਨਜ਼ੂਰੀ ਦੇਣਾ ਵੀ ਜ਼ਰੂਰੀ ਹੈ ਕਿਉਂਕਿ ਇਸ ਤੋਂ ਬਾਅਦ ਕੇਂਦਰ ਕੁਝ ਬਲਾਕ ਕੀਤੇ ਫੰਡ ਵੀ ਜਾਰੀ ਕੀਤੇ ਜਾਣਗੇ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial