Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਈ ਵੱਡੇ ਫੈਸਲੇ ਹੋਣ ਦੀ ਉਮੀਦ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 3 ਵਜੇ ਸਿਵਲ ਸਚਿਵਾਲੇ ਵਿੱਚ ਹੋਵੇਗੀ। ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 3 ਵਜੇ ਸਿਵਲ ਸਚਿਵਾਲੇ ਵਿੱਚ ਹੋਵੇਗੀ। ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਦੇ ਮੌਕੇ ‘ਤੇ ਹੋਣ ਵਾਲੇ ਪ੍ਰੋਗਰਾਮਾਂ ਨਾਲ ਸੰਬੰਧਿਤ ਫ਼ੈਸਲੇ ਲਏ ਜਾਣਗੇ।
ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ ਰਕਮ ਜਾਰੀ ਕਰਨ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਾਮਲਿਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ 15 ਅਕਤੂਬਰ ਤੱਕ ਲਾਭਪਾਤਰੀਆਂ ਨੂੰ ਚੈਕ ਜਾਰੀ ਕਰ ਦਿੱਤੇ ਜਾਣਗੇ।
ਸੈਸ਼ਨ ਨੂੰ ਮਨਜ਼ੂਰੀ ਦੇਣ ‘ਤੇ ਚਰਚਾ ਸੰਭਵ
ਪੰਜਾਬ ਸਰਕਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੂਰੀ ਯੋਜਨਾ ‘ਤੇ ਕੰਮ ਜਾਰੀ ਹੈ। 24 ਸਤੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਇਸਦੇ ਨਾਲ ਹੀ, ਸ਼੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਸਕਦੀ ਹੈ। ਇਸ ਦੇ ਪਿੱਛੇ ਇਤਿਹਾਸਕ ਸ਼ਹਿਰ ਆਨੰਦਪੁਰ ਸਾਹਿਬ ਨੂੰ ਵਿਸ਼ੇਸ਼ ਪਹਿਚਾਣ ਦਿਵਾਉਣ ਦਾ ਉਦੇਸ਼ ਹੈ। ਪ੍ਰਸਤਾਵਿਤ ਨਵਾਂ ਜ਼ਿਲ੍ਹਾ ਕਈ ਵਿਧਾਨ ਸਭਾ ਹਲਕਿਆਂ ਨੂੰ ਮਿਲਾ ਕੇ ਬਣਾਇਆ ਜਾਵੇਗਾ ਅਤੇ ਉੱਥੇ ਵੱਖਰੇ ਪ੍ਰਸ਼ਾਸਕੀ ਇੰਤਜ਼ਾਮ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















