ਭਲਕੇ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ; ਹੜ੍ਹ ਨਿਯਮ ਸਮੇਤ ਕਈ ਮੁੱਦਿਆਂ 'ਤੇ ਆਉਣਗੇ ਪ੍ਰਸਤਾਵ, 26 ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੀ ਬਣੇਗੀ ਰਣਨੀਤੀ
ਪੰਜਾਬ ਸਰਕਾਰ ਨੇ ਹੜ੍ਹ ਦੇ ਮੁੱਦੇ 'ਤੇ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਿਨੇਟ ਮੀਟਿੰਗ ਬੁਲਾਈ ਸੀ। ਇਸ ਦੌਰਾਨ ਹੜ੍ਹ ਨਾਲ ਹੋਏ ਨੁਕਸਾਨ ਦੀ..

Punjab Cabinet Meeting: ਪੰਜਾਬ ਸਰਕਾਰ ਨੇ ਹੜ੍ਹ ਦੇ ਮੁੱਦੇ 'ਤੇ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਿਨੇਟ ਮੀਟਿੰਗ ਬੁਲਾਈ ਸੀ। ਇਸ ਦੌਰਾਨ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਤਿਆਰ ਕੀਤੇ ਗਏ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ।

CM ਨਿਵਾਸ 'ਤੇ ਹੋਵੇਗੀ ਮੀਟਿੰਗ
ਕੈਬਨਿਟ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ਤੇ ਹੋਵੇਗੀ। ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਹਾਜ਼ਿਰ ਰਹਿਣਗੇ। ਇਸਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਲਈ ਅਧਿਸੂਚਨਾ ਵੀ ਜਾਰੀ ਕਰ ਦਿੱਤੀ ਗਈ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ਼ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਸ਼ਨੀਚਰਵਾਰ ਅਤੇ ਐਤਵਾਰ ਹੋਣ ਕਾਰਨ ਸਰਕਾਰੀ ਛੁੱਟੀ ਰਹੇਗੀ।
ਪਹਿਲਾਂ ਹਸਪਤਾਲ ਤੋਂ ਕੀਤੀ ਸੀ ਕੈਬਨਿਟ ਮੀਟਿੰਗ
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਖਰਾਬ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦੌਰਾਨ 9 ਸਤੰਬਰ ਨੂੰ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਇਸ ਵਿੱਚ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਪ੍ਰਤੀ ਇੱਕੜ 20 ਹਜ਼ਾਰ ਰੁਪਏ ਮੁਆਵਜ਼ਾ, ਮਰੇ ਹੋਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਸਹਾਇਤਾ, "ਜਿਸਦੀ ਖੇਤ ਉਸਦੀ ਰੇਤ" ਯੋਜਨਾ, ਸਹਿਕਾਰੀ ਸਮਿਤੀਆਂ ਵਿੱਚ ਕਰਜ਼ ਦੀਆਂ ਕਿਸ਼ਤਾਂ ਦੀ ਮੁਆਫੀ ਸਮੇਤ ਨੌ ਵੱਡੇ ਫ਼ੈਸਲੇ ਲਏ ਗਏ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ ਅਤੇ ਸੂਬਿਆਂ ਨੂੰ 1,600 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ। ਦੱਸ ਦਈਏ ਅੱਜ ਤੋਂ ਸਿਹਤ ਬੀਮਾ ਯੋਜਨਾ ਦੀ ਵੀ ਸ਼ੁਰੂਆਤ ਹੋ ਰਹੀ ਹੈ। ਜਿਸ ਰਾਹੀ ਹਰ ਪੰਜਾਬੀ ਨੂੰ 10 ਲੱਖ ਤੱਕ ਦਾ ਮੁਫਤ ਇਲਾਜ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















