Punjab News : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 10 ਜੂਨ ਨੂੰ ਮਾਨਸਾ ਵਿਖੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੈਬਨਿਟ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਤੋਹਫ਼ਾ ਮਿਲ ਸਕਦਾ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ’ਚ ਕੇਂਦਰ ਸਰਕਾਰ ਵਲੋਂ ਸੂਬੇ ਦੇ ਫ਼ੰਡਾਂ ਆਦਿ ’ਚ ਕਟੌਤੀ ਵਿਰੁੱਧ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ।

 

ਦਰਅਸਲ 'ਚ ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ’ਚ ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਮੰਤਰੀ ਮੰਡਲ ਦੀ ਮੀਟਿੰਗ ’ਚ ਵਿਚਾਰ-ਚਰਚਾ ਕੀਤੀ ਜਾਵੇਗੀ, ਜਿਸ ਤੋਂ ਬਾਅਦ ਆਖਰੀ ਫ਼ੈਸਲੇ ’ਤੇ ਮੋਹਰ ਲੱਗ ਸਕਦੀ ਹੈ। ਇਹ ਕੈਬਨਿਟ ਮੀਟਿੰਗ ਦੁਪਹਿਰ 12:00 ਵਜੇ ਸ਼ੁਰੂ ਹੋਵੇਗੀ। 

 

ਮਿਲੀ ਜਾਣਕਾਰੀ ਅਨੁਸਾਰ ਵੱਡੀ ਗਿਣਤੀ ’ਚ ਸਿਖਿਆ ਵਲੰਟੀਅਰ ਸਿਖਿਆ ਪ੍ਰੋਵਾਈਡਰ ਤੇ ਹੋਰ ਨਾਵਾਂ ਹੇਠ ਹਜ਼ਾਰ ਤੋਂ ਲੈ ਕੇ 10-12 ਹਜ਼ਾਰ ਰੁਪਏ ’ਚ ਲੰਮੇ ਸਮੇਂ ਤੋਂ ਨੌਕਰੀ ਕਰ ਰਹੇ ਕੱਚੇ ਅਧਿਆਪਕਾਂ ਨੂੰ ਭਾਵੇਂ ਕਾਨੂੰਨੀ ਅੜਿਕਿਆਂ ਕਾਰਨ ਹਾਲੇ ਪੱਕਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਉਨ੍ਹਾਂ ਦੀਆਂ ਤਨਖ਼ਾਹਾਂ ’ਚ ਵੱਡਾ ਵਾਧਾ ਕਰਨ ਦੀ ਯੋਜਨਾ ਸਰਕਾਰ ਦੀ ਮਲਾਜ਼ਮਾਂ ਬਾਰੇ ਕੈਬਨਿਟ ਸਬ ਕਮੇਟੀ ਨੇ ਤਿਆਰ ਕੀਤੀ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਲੰਧਰ ਅਤੇ ਲੁਧਿਆਣਾ ਵਿੱਚ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਹੋ ਚੁੱਕੀ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਮਾਪੇ ਸਾਵਧਾਨ ! 13 ਸਾਲ ਦੀ ਲੜਕੀ ਨੇ ਆਨਲਾਈਨ ਗੇਮਾਂ 'ਚ ਉਡਾਏ 52 ਲੱਖ ਰੁਪਏ, ਮਾਂ ਦੇ ਖਾਤੇ 'ਚ ਬਚੇ ਸਿਰਫ 5 ਰੁਪਏ


ਇਹ ਵੀ ਪੜ੍ਹੋ : ਸੀਰੀਅਲ ਦੇਖ ਰਹੀ ਸੀ ਪਤਨੀ, ਟੀਵੀ ਬੰਦ ਨਹੀਂ ਕੀਤਾ ਤਾਂ ਪਤੀ ਨੇ ਮਾਰੀ ਗੋਲੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ