Punjab News : ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਦੱਸ ਦੇਈਏ ਕਿ ਪਿਛਲੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਦੱਸਿਆ ਸੀ ਕਿ ਸਹਾਇਕ ਪ੍ਰੋਫ਼ੈਸਰਾਂ ਦੀ ਨਿਯੁਕਤੀ ਨੂੰ ਮਾਨਤਾ ਤੇ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਵਰ ਆਫ ਅਟਾਰਨੀ ਬਲੱਡ ਰਿਲੇਸ਼ਨ 'ਚ ਮੁਫ਼ਤ ਹੋਵੇਗੀ। ਰਿਸ਼ਤੇ ਤੋਂ ਬਾਹਰ ਪਾਵਰ ਅਟਾਰਨੀ ਦੇਣ 'ਤੇ ਦੋ ਫੀਸਦੀ ਫੀਸ ਲੱਗੇਗੀ।
ਦੱਸਣਯੋਗ ਹੈ ਕਿ ਇਸ ਸਮੇਂ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਭਾਖੜਾ ਡੈਮ ਦਾ ਜਾਇਜ਼ਾ ਲੈਣ ਮੌਕੇ ਕਿਹਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ, ਘਰਾਂ, ਪਸ਼ੂਆਂ ਤੇ ਸੜਕਾਂ ਦੇ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨਾਂ ਦੀ ਔਖੇ ਸਮੇਂ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ