ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ 09 ਸਤੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ (Cabinet meeting) ਹੋਵੇਗੀ। ਇਸ ਮੀਟਿੰਗ ‘ਚ ਮੰਤਰੀ ਮੰਡਲ ਵਲੋਂ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ। 
 

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਕੈਬਨਿਟ ਮੀਟਿੰਗ ਵਿੱਚ 8736 ਅਧਿਆਪਕਾਂ ਦੇ ਪੱਕੇ ਹੋਣ ’ਤੇ ਮੋਹਰ ਲਗਾਈ ਸੀ। ਉਨ੍ਹਾਂ 8736 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। ਇਸ ਵਿੱਚੋਂ 1130 ਸਿੱਖਿਆ ਵਲੰਟੀਅਰ ਪੱਕੇ ਕੀਤੇ ਜਾਣਗੇ, 5442 ਸਿੱਖਿਆ ਪ੍ਰੋਵਾਈਡਰ ਅਧਿਆਪਕ ਵੀ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਸੀ ਕਿ ਉਹ ਕਿਸੇ ਦਾ ਹੱਕ ਨਹੀਂ ਮਾਰਨਾ ਚਾਹੁੰਦੇ। ਉਸ ਦੀ ਕੋਸ਼ਿਸ਼ ਹੈ ਕਿ ਟੈਂਕੀ 'ਤੇ ਬੈਠੇ ਅਧਿਆਪਕਾਂ ਨੂੰ ਹੇਠਾਂ ਉਤਾਰਿਆ ਜਾਵੇ।


 ਸੀ.ਐਮ ਮਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਚੋਣਾਂ ਵੇਲੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਦਿੱਤੀ ਗਾਰੰਟੀ ਦੀ ਸ਼ੁਰੂਆਤ ਹੋ ਚੁੱਕੀ ਹੈ।  ਅਧਿਆਪਕ ਦਿਵਸ ‘ਤੇ 8736 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਹੈ। ਕੈਬਨਿਟ ਦੀ ਮਨਜ਼ੂਰੀ ਵੀ ਲੈ ਲਈ ਗਈ ਹੈ। ਆਉਣ ਵਾਲੇ ਸਮੇਂ ‘ਚ ਬਾਕੀ ਮੁਲਾਜ਼ਮ ਵੀ ਪੱਕੇ ਕਰਾਂਗੇ। ਅਸੀਂ ਜੋ ਵੀ ਕੰਮ ਕਰਦੇ ਹਾਂ ,ਕਨੂੰਨੀ ਰੂਪ ਨਾਲ ਪੱਕੇ ਤੌਰ ‘ਤੇ ਕਰਦੇ ਹਾਂ। 

 

ਇਸ ਤੋਂ ਇਲਾਵਾ ਉਨ੍ਹਾਂ ਸਵੇਰੇ ਇਕ ਹੋਰ ਐਲਾਨ ਕੀਤਾ ਸੀ ਕਿ ਸਰਕਾਰੀ ਕਾਲਜ ਅਧਿਆਪਕਾਂ ਦੀ ਘਾਟ ਕਾਰਨ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। 15 ਤੋਂ 18 ਸਾਲ ਤੱਕ ਦੇ ਅਧਿਆਪਕਾਂ ਲਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਸਾਰੇ ਅਧਿਆਪਕਾਂ ਨੂੰ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ 1 ਅਕਤੂਬਰ ਤੋਂ ਲਾਗੂ ਹੋਵੇਗਾ। ਇਸ ਪ੍ਰੋਗਰਾਮ ਦੌਰਾਨ ਸੀ.ਐਮ. ਮਾਨ ਨੇ 74 ਅਧਿਆਪਕਾਂ ਨੂੰ ਸਨਮਾਨਿਤ ਕੀਤਾ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।