ਪੰਜਾਬ 'ਚ ਇੱਕ ਮਹੀਨੇ 'ਚ ਤੀਜੀ ਕੈਬਨਿਟ ਬੈਠਕ, ਰੰਗਲਾ ਪੰਜਾਬ ਯੋਜਨਾ ਸਣੇ ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ
Punjab Cabinet Meeting: ਪੰਜਾਬ ਸਰਕਾਰ (Punjab Government) ਵਲੋਂ ਕੈਬਨਿਟ ਦੀਆਂ ਬੈਠਕਾਂ ਦਾ ਦੌਰ ਜਾਰੀ ਹੈ, ਅੱਜ ਸ਼ਾਮ ਚਾਰ ਵਜੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਰਿਹਾਇਸ਼ ‘ਤੇ ਇੱਕ ਮਹੀਨੇ ਵਿੱਚ ਤੀਜੀ ਬੈਠਕ ਹੋਣ ਜਾ ਰਹੀ ਹੈ।

Punjab Cabinet Meeting: ਪੰਜਾਬ ਸਰਕਾਰ (Punjab Government) ਵਲੋਂ ਕੈਬਨਿਟ ਦੀਆਂ ਬੈਠਕਾਂ ਦਾ ਦੌਰ ਜਾਰੀ ਹੈ, ਅੱਜ ਸ਼ਾਮ ਚਾਰ ਵਜੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਰਿਹਾਇਸ਼ ‘ਤੇ ਇੱਕ ਮਹੀਨੇ ਵਿੱਚ ਤੀਜੀ ਬੈਠਕ ਹੋਣ ਜਾ ਰਹੀ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਦੌਰਾਨ ਕਈ ਫੈਸਲਿਆਂ ‘ਤੇ ਮੁਹਰ ਲੱਗੇਗੀ। ਇਸ ਦੇ ਨਾਲ ਹੀ ਸਰਕਾਰ ਨੇ ਰੰਗਲਾ ਪੰਜਾਬ (Rangla Punjab) ਯੋਜਨਾ ਦੇ ਲਈ ਗਾਈਡਲਾਈਨ ਤਿਆਰ ਕੀਤੀ ਹੈ। ਇਸ ਨੂੰ ਮੰਜ਼ੂਰੀ ਮਿਲਣ ਦੀ ਉਮੀਦ ਹੈ।
ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 585 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਜਾ ਸਕਦਾ
ਇਸ ਯੋਜਨਾ ਦੇ ਤਹਿਤ, ਸੂਬੇ ਦੇ 117 ਵਿਧਾਨ ਸਭਾ ਹਲਕਿਆਂ (117 Vidhan Sabha) ਲਈ 585 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ, ਲੋਕਾਂ ਦੀ ਸਹੂਲਤ ਅਨੁਸਾਰ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ 5 ਕਰੋੜ ਰੁਪਏ ਤੱਕ ਦੇ ਵਿਕਾਸ ਕਾਰਜ ਕਰਵਾਏ ਜਾ ਸਕਦੇ ਹਨ। ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ।
ਅੱਜ ਤੋਂ ਪਹਿਲਾਂ ਇੱਕ ਮਹੀਨੇ ਵਿੱਚ ਤਿੰਨ ਵਾਰ ਹੋ ਚੁੱਕੀ ਬੈਠਕ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਹੋਈ ਸੀ। ਏਜੀ ਦਫ਼ਤਰ ਵਿੱਚ ਹੋਣ ਵਾਲੀਆਂ ਨਿਯੁਕਤੀਆਂ ਨੂੰ ਲੈਤੇ ਰਾਖਵੇਂਕਰਨ ਦਾ ਕੋਈ ਪ੍ਰਬੰਧ ਨਹੀਂ ਸੀ। ਜਿੱਥੇ ਰਾਖਵੇਂਕਰਨ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਇੱਕ ਮੀਟਿੰਗ ਹੋਈ ਸੀ। ਇਸ ਵਿੱਚ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦੀ ਸਹੂਲਤ ਦਿੱਤੀ ਗਈ ਸੀ। ਸਰਕਾਰ ਇਸ ਦਾ ਸਾਰਾ ਖਰਚਾ ਚੁੱਕੇਗੀ। ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਸੀ। ਉੱਥੇ ਹੀ ਅੱਜ ਦੀ ਮੀਟਿੰਗ ਵਿੱਚ ਵੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ, ਜੋ ਕਿ ਲੋਕਾਂ ਦੇ ਹਿੱਤ ਵਿੱਚ ਹੀ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















