ਚੰਡੀਗੜ੍ਹ: ਸਾਲ 2019 ਦੀ ਆਮਦ ਤੋਂ ਬਾਅਦ ਕੱਲ੍ਹ 2 ਜਨਵਰੀ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਕੈਬਨਿਟ ਮੀਟਿੰਗ ਹੋਏਗੀ। ਇਸ ਬੈਠਕ 'ਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਸਥਾਨਕ ਸਰਕਾਰਾਂ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਨਾਜਾਇਜ਼ ਇਮਾਰਤਾਂ ਨੂੰ ਜਾਇਜ਼ ਕਰਾਉਣ ਦਾ ਇੱਕ ਮੌਕਾ ਦਿੱਤਾ ਜਾਵੇਗਾ। ਮੀਟਿੰਗ ਵਿੱਚ ਇਸ ਮੁੱਦੇ ’ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।

ਸਿੱਧੂ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਵਿਭਾਗ ਨੂੰ ਕਰੋੜਾਂ ਰੁਪਏ ਦੀ ਆਮਦਨ ਹੋਵੇਗੀ। ਘਾਟੇ ਵਿੱਚ ਜਾ ਰਹੇ ਨਗਰ ਨਿਗਮ ਤੇ ਮਿਊਂਸੀਪਲ ਕਮੇਟੀਆਂ ਘਾਟੇ ਵਿੱਚੋਂ ਨਿਕਲ ਸਕਣਗੀਆਂ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਗ਼ੈਰ ਕਾਨੂੰਨੀ ਕਲੋਨੀਆਂ ਤੇ ਪਲਾਟਾਂ ਬਾਰੇ ਨੀਤੀ ਲਿਆਂਦੀ ਜਾ ਰਹੀ ਹੈ ਤੇ ਕੈਬਨਿਟ ਮੀਟਿੰਗ 'ਚ ਇਸ ਦੇ ਪਾਸ ਹੋਣ ਦੀ ਪੂਰੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਨਕਸ਼ਾ ਪਾਸ ਕਰਵਾਉਣ ਜਾਂ ਸੀਐਲਯੂ ਹਾਸਲ ਕਰਨ ਦਾ ਵੀ ਇੱਕ ਮੌਕਾ ਦਿੱਤਾ ਜਾਵੇਗਾ। ਉਸ ਤੋਂ ਬਾਅਦ ਨਾਜਾਇਜ਼ ਉਸਾਰੀਆਂ ਜਾ ਰਹੀਆਂ ਇਮਾਰਤਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।