(Source: ECI/ABP News)
Cabinet Meeting : ਭਲਕੇ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਇਸ ਕੈਬਨਿਟ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ...
![Cabinet Meeting : ਭਲਕੇ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ Punjab Cabinet meeting will be held tomorrow Cabinet Meeting : ਭਲਕੇ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ](https://feeds.abplive.com/onecms/images/uploaded-images/2024/10/07/12b9981f38ce5f4e819b24be04d64ff31728290555639785_original.jpg?impolicy=abp_cdn&imwidth=1200&height=675)
ਪੰਜਾਬ 'ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਕੱਲ੍ਹ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਇਸ ਕੈਬਨਿਟ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 5 ਸਤੰਬਰ ਨੂੰ ਕੈਬਿਨੇਟ ਮੀਟਿੰਗ ਹੋਈ ਸੀ। ਇਸ 'ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਸੀ।
ਫਿਲਹਾਲ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਕੈਬਿਨੇਟ ਮੀਟਿੰਗ ਹੋਣ ਜਾ ਰਹੀ ਹੈ। ਕਿਉਂਕਿ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਜ਼ਿਲ੍ਹਾ ਪੱਧਰ 'ਤੇ ਕੈਬਨਿਟ ਮੀਟਿੰਗ ਆਯੋਜਿਤ ਕੀਤੀ ਜਾਇਆ ਕਰੇਗੀ। ਇਸ ਤੋਂ ਪਹਿਲਾਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: ਸਹੀ ਸਮੇਂ 'ਤੇ ਖਾਣਾ ਖਾਣ ਨਾਲ ਇਸ ਲਾਇਲਾਜ ਬਿਮਾਰੀ ਦਾ ਘੱਟ ਜਾਵੇਗਾ ਖਤਰਾ, ਦੁਨੀਆ ਭਰ 'ਚ ਕਰੋੜਾਂ ਲੋਕ ਹਨ ਪੀੜ੍ਹਤ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)