Cabinet meeting: ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਇਹਨਾਂ ਮੁੱਦਿਆਂ 'ਤੇ ਮੰਤਰੀ ਕਰਨਗੇ ਚਰਚਾ
Punjab Cabinet meeting - ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ
ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਸਬੰਧੀ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਨਵੇਂ ਮੈਡੀਕਲ ਕਾਲਜ ਖੋਲ੍ਹਣ ਬਾਰੇ ਵੀ ਚਰਚਾ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਪਹਿਲਾਂ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਭੇਜਿਆ ਜਾ ਚੁੱਕਾ ਹੈ।
ਵਜ਼ਾਰਤ ਦੀ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਵਿੱਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।
ਇਸ ਤੋਂ ਇਲਾਵਾ ਕੱਲ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ SYL ਮੁੱਦੇ 'ਤੇ ਵੀ ਚਰਚਾ ਕਰੇਗੀ। ਕਿਉਂਕਿ ਦੋ ਰੋਜ਼ਾ ਵਿਧਾਨ ਸਭਾ ਸੈਸ਼ਨ ਅਤੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) 'ਤੇ ਵਿਸ਼ੇਸ਼ ਚਰਚਾ ਹੋਣੀ ਹੈ। ਇਸ ਲਈ ਸਰਕਾਰ ਪਹਿਲਾਂ ਹੀ ਮੀਟਿੰਗ ਵਿੱਚ ਰਣਨੀਤੀ ਬਣਾਏਗੀ। ਕਿ ਵਿਰੋਧੀਆਂ ਦੇ ਇਤਰਾਜ਼ ਨੂੰ ਕਿਵੇਂ ਦੂਰ ਕਰਨਾ ਜਾਂ ਇਹਨਾਂ ਦੇ ਸਵਾਲਾ ਦਾ ਜਵਾਬ ਕਿਵੇਂ ਦੇਣਾ ਹੈ।
ਇਸ ਦੌਰਾਨ ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪਾਰਟੀ ਅਤੇ ਵਿਰੋਧੀ ਧਿਰ ਦਰਮਿਆਨ ਪ੍ਰਸਤਾਵਿਤ ਬਹਿਸ ਲਈ ਸਥਾਨ ਨਿਸ਼ਚਿਤ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਨੁਸਾਰ ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial