Punjab News: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਦਰਮਿਆਨ 25 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।


ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ `ਵੋਕਲ ਫਾਰ ਲੋਕਲ, ਲੋਕਲ ਟੂ ਗਲੋਬਲ` ਹੈ।


ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।


ਬੁਲਾਰੇ ਨੇ ਅੱਗੇ ਦੱਸਿਆ ਕਿ ਸੂਫੀ ਗਾਇਕੀ ਲਈ ਜਾਣੀਆਂ ਜਾਂਦੀਆਂ ਨੂਰਾਂ ਸਿਸਟਰਸ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:


 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!



 

 



 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 


Iphone ਲਈ ਕਲਿਕ ਕਰੋ