Punjab News : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਫਿਰੋਜ਼ਪੁਰ ਵਿੱਚ ਪਹੁੰਚੇ ,ਜਿਥੇ ਉਨ੍ਹਾਂ ਨੇ ਫਿਰੋਜ਼ਪੁਰ ਕੈਂਟ ਅਤੇ ਜ਼ੀਰਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ , ਝੋਨੇ ਦੀ ਖਰੀਦ ਨਾਲ ਦੀ ਨਾਲ ਕੀਤੀ ਗਈ ਹੈ।
ਹੁਣ ਤੱਕ ਕਿਸਾਨਾਂ ਦੇ ਖਾਤੇ ਵਿੱਚ ਪੰਜਾਬ ਸਰਕਾਰ 20 ਹਜਾਰ ਕਰੋੜ ਰੁਪਏ ਪਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਕਿਸਾਨਾਂ 'ਤੇ ਮਾਣ ਵੀ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਸੀ ,ਉਸ 'ਤੇ ਕਿਸਾਨ ਖਰੇ ਉੱਤਰੇ ਹਨ ਅਤੇ ਇਸ ਵਾਰ ਬਹੁਤ ਘੱਟ ਪਰਾਲੀ ਨੂੰ ਅੱਗ ਲੱਗੀ ਹੈ।
ਫਿਰੋਜ਼ਪੁਰ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਟੋਟਲ 4100 ਮਸ਼ੀਨਾਂ ਵੰਡ ਚੁੱਕੀ ਹੈ ਅਤੇ ਫਿਰੋਜ਼ਪੁਰ ਵਿੱਚ ਹੁਣ ਤੱਕ 1500 ਮਸ਼ੀਨਾਂ ਵੰਡੀਆਂ ਗਈਆਂ ਹਨ।
ਫਿਰੋਜ਼ਪੁਰ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਟੋਟਲ 4100 ਮਸ਼ੀਨਾਂ ਵੰਡ ਚੁੱਕੀ ਹੈ ਅਤੇ ਫਿਰੋਜ਼ਪੁਰ ਵਿੱਚ ਹੁਣ ਤੱਕ 1500 ਮਸ਼ੀਨਾਂ ਵੰਡੀਆਂ ਗਈਆਂ ਹਨ।
ਇਹ ਵੀ ਪੜ੍ਹੋ : Pulwama Attack : ਪੁਲਵਾਮਾ ਹਮਲੇ ਤੋਂ ਬਾਅਦ ਜਸ਼ਨ ਮਨਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਦੇ ਡੇਰੇ ਵਿੱਚ ਜਾਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਇਹ ਨਿੱਜੀ ਮਾਮਲਾ ਹੈ। ਸਾਡਾ ਲੋਕਤੰਤਰ ਇਹ ਇਜਾਜ਼ਤ ਦਿੰਦਾ ਕੋਈ ਕਿਸੇ ਵੀ ਮੰਦਿਰ ਗੁਰਦੁਆਰੇ ਜਾ ਸਕਦਾ ਹੈ। ਦੂਸਰੇ ਪਾਸੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਵੱਲੋਂ ਜੋ ਪੰਜਾਬ 'ਤੇ ਪ੍ਰਦੂਸ਼ਣ ਫੈਲਾਉਣ ਦਾ ਸਵਾਲ ਚੁੱਕੇ ਹਨ। ਇਸ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਦੂਸ਼ਣ ਬਹੁਤ ਘਟਿਆ ਹੈ ਅਤੇ ਕਿਸਾਨਾਂ ਨੇ ਵੀ ਪਰਾਲੀ ਨੂੰ ਅੱਗ ਬਹੁਤ ਘੱਟ ਲਗਾਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।