ਪੜਚੋਲ ਕਰੋ

ਕੈਪਟਨ ਦੇ ਮੰਤਰੀ ਨੇ ਮਹਿਲਾ IAS ਨੂੰ ਅਜਿਹਾ ਕੀ ਭੇਜ ਦਿੱਤਾ ਕਿ ਪੈ ਗਿਆ #MeToo ਦਾ ਕੇਸ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਵਜ਼ੀਰ ਨੇ ਅੱਧੀ ਰਾਤ ਸਮੇਂ ਮਹਿਲਾ ਆਈਏਐਸ ਅਫ਼ਸਰ ਨੂੰ ਵ੍ਹੱਟਸ ਐਪ ਰਾਹੀਂ ਸ਼ੇਅਰ ਭੇਜ ਦਿੱਤੇ, ਜੋ ਹੁਣ ਮਹਿੰਗੇ ਪੈਂਦੇ ਵਿਖਾਈ ਦੇ ਰਹੇ ਹਨ। ਬੇਸ਼ੱਖ ਘਟਨਾ ਕਾਫ਼ੀ ਸਮਾਂ ਪੁਰਾਣੀ ਹੈ ਪਰ ਪੂਰੀ ਦੁਨੀਆ ਵਿੱਚ ‘ਮੀ ਟੂ’ ਮੁਹਿੰਮ ਤਹਿਤ ਔਰਤਾਂ ਵੱਲੋਂ ਆਪਣੇ ਨਾਲ ਵਾਪਰੀਆਂ ਜਿਣਸੀ ਸ਼ੋਸ਼ਣ ਦੀਆਂ ਘਟਨਾਵਾਂ ਤੋਂ ਪਰਦਾ ਚੁੱਕੇ ਜਾਣ ਨਾਲ ਮੰਤਰੀ ਦੀ ਕੁਰਸੀ ਖ਼ਤਰੇ ਵਿੱਚ ਜਾਪਦੀ ਹੈ। ਘਟਨਾ ਨਾਲ ਜਿੱਥੇ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਵੀ ਸਾਹਮਣੇ ਆ ਗਈ ਹੈ, ਉੱਥੇ ਮੁੱਖ ਮੰਤਰੀ ਘਟਨਾ ਨੂੰ ਹੱਲ ਹੋ ਚੁੱਕੀ ਹੀ ਸਮਝ ਰਹੇ ਹਨ। ਸੂਤਰਾਂ ਮੁਤਾਬਕ ਮੰਤਰੀ ਨੇ ਜਦ ਮਹਿਲਾ ਅਧਿਕਾਰੀ ਨੂੰ ਅੱਧੀ ਰਾਤ ਸਮੇਂ ਸ਼ੇਅਰ ਭੇਜੇ ਤਾਂ ਅਫ਼ਸਰ ਨੇ ਤੁਰੰਤ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਮੈਨੂੰ ਇਸ ਤਰ੍ਹਾਂ ਦੇ ਸੁਨੇਹੇ ਨਾ ਭੇਜੇ ਜਾਣ, ਮੈਂ ਅਸਹਿਜ ਮਹਿਸੂਸ ਕਰਦੀ ਹਾਂ। ਹਾਲਾਂਕਿ, ਮਹਿਲਾ ਅਧਿਕਾਰੀ ਦੇ ਜਵਾਬ ਤੋਂ ਬਾਅਦ ਮੰਤਰੀ ਚੁੱਪ ਹੋ ਗਿਆ ਤੇ ਅੱਗੋਂ ਕੋਈ ਹੋਰ ਸੰਦੇਸ਼ ਨਹੀਂ ਭੇਜਿਆ। ਮਹਿਲਾ ਅਧਿਕਾਰੀ ਨੇ ਆਪਣੇ ਸਾਥੀ ਅਧਿਕਾਰੀਆਂ ਨਾਲ ਇਹ ਘਟਨਾ ਸਾਂਝੀ ਕੀਤੀ ਅਤੇ ਇਹ ਸਾਰਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਵੀ ਲਿਆਂਦਾ। ਮੀਡੀਆ ਵਿੱਚ ਇਸ ਮਾਮਲੇ ਦਾ ਖੁਲਾਸਾ ਅਜਿਹੇ ਸਮੇਂ ਹੋਇਆ ਹੈ, ਜਦੋਂ ਮੁੱਖ ਮੰਤਰੀ ਵਿਦੇਸ਼ ਦੌਰੇ ’ਤੇ ਹਨ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਜ਼ਰਾਈਲ ਦੀ ਰਾਜਧਾਨੀ ਤਲ ਅਵੀਵ ਤੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਮੰਤਰੀ ਵੱਲੋਂ ਮਹਿਲਾ ਸਰਕਾਰੀ ਅਫ਼ਸਰ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਸਬੰਧੀ ਮਾਮਲੇ ਨੂੰ ਪਹਿਲਾਂ ਹੀ ਸੰਜੀਦਗੀ ਨਾਲ ਲਿਆ ਜਾ ਚੁੱਕਾ ਹੈ ਅਤੇ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਅਫ਼ਸਰ ਦੀ ਸੰਤੁਸ਼ਟੀ ਅਨੁਸਾਰ ਇਹ ਮਾਮਲਾ ਹੱਲ ਕੀਤਾ ਜਾ ਚੁੱਕਾ ਹੈ। ਜਦਕਿ, ਸੂਤਰਾਂ ਦਾ ਦੱਸਣਾ ਹੈ ਕਿ ਜਦ ਉਕਤ ਮੰਤਰੀ ਵਿਧਾਇਕ ਸੀ ਤਾਂ ਇਹੋ ਮਹਿਲਾ ਅਧਿਕਾਰੀ ਉਸ ਦੇ ਹਲਕੇ ਵਿੱਚ ਤਾਇਨਾਤ ਸੀ ਅਤੇ ਉਦੋਂ ਵੀ ਐਮਐਲਏ ਦੀਆਂ ਹਰਕਤਾਂ ਕੁਝ ਸਹੀ ਨਹੀਂ ਸੀ। ਕਾਂਗਰਸ ਦੇ ਇੱਕ ਸੀਨੀਅਰ ਲੀਡਰ ਦਾ ਕਹਿਣਾ ਹੈ ਕਿ ਮਹਿਲਾ ਅਧਿਕਾਰੀ ਨਾਲ ਇਹ ਹਰਕਤ ਮੰਤਰੀ ਦੀ ਕੁਰਸੀ ਲਈ ਖ਼ਤਰਾ ਬਣ ਗਈ ਹੈ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਮੰਤਰੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਵੰਬਰ ਦੇ ਪਹਿਲੇ ਹਫ਼ਤੇ ਪਰਤਣ ਤਕ ਇਹ ਮਾਮਲਾ ਭਖ਼ਣ ਦੇ ਪੂਰੀ ਆਸਾਰ ਹਨ ਅਤੇ ਕੇਂਦਰੀ ਮੰਤਰੀ ਐਮ.ਜੇ. ਅਕਬਰ ਵਾਂਗ ਪੰਜਾਬ ਦੇ ਇਸ ਮੰਤਰੀ ਦੀ ਛੁੱਟੀ ਵੀ ਤੈਅ ਮੰਨੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget