ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਕਿਸੇ ਵੀ ਮੰਤਰੀ ਜਾਂ ਸੰਤਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਵੇਰਕਾ ਨੇ ਕੱਲ੍ਹ ਹੀ ਇਸ ਮਾਮਲੇ ਵਿੱਚ ਪਰਚੇ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਦੱਸ ਦਈਏ ਕਿ ਏਬੀਪੀ ਸਾਂਝਾ ਨਾਲ ਇਸ ਮੁੱਦੇ 'ਤੇ ਗੱਲ ਕਰਦਿਆੰ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਵਿਦਿਅਕ ਸੰਸਥਾਵਾਂ 'ਤੇ ਵੀ ਪਰਚਾ ਕੀਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਗਿਆ ਹੈ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਨ੍ਹਾਂ ਵਿਦਿਅਕ ਅਦਾਰਿਆਂ ਨੇ ਜਾਅਲੀ ਦਾਖਲੇ ਦਿਖਾ ਕੇ 100 ਕਰੋੜ ਰੁਪਏ ਦੇ ਕਰੀਬ ਦਾ ਗਬਨ ਕੀਤਾ ਹੈ, ਜਿਸ ਦੀ ਵਸੂਲੀ ਇਨ੍ਹਾਂ ਤੋਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ 100 ਦੇ ਕਰੀਬ ਕਾਲਜ ਸ਼ਾਮਲ ਹਨ ਅਤੇ ਉਨ੍ਹਾਂ ਤੋਂ 100 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਕੈਬਨਿਟ ਵੱਲੋਂ ਵਿਚਾਰਿਆ ਗਿਆ ਹੈ ਅਤੇ ਇਸ ਸਬੰਧੀ ਐਡਵੋਕੇਟ ਜਨਰਲ ਦੀ ਰਾਏ ਵੀ ਲਈ ਗਈ ਹੈ। ਵੇਰਕਾ ਨੇ ਅੱਗੇ ਦੱਸਿਆ ਕਿ ਸੁਪਰੀਮ ਕੋਰਟ ਨੇ 50 ਲੱਖ ਤੋਂ ਵੱਧ ਦੀ ਵਸੂਲੀ ਸਬੰਧੀ ਕੇਸ ਦਰਜ ਕਰਨ ਲਈ ਕਿਹਾ ਹੈ।
ਦੱਸ ਦਈਏ ਕਿ ਮੁੱਢਲੀਆਂ ਰਿਪੋਰਟਾਂ ਦੇ ਆਧਾਰ ’ਤੇ ਪੰਜ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਪਹਿਲਾਂ ਹੀ ਚਾਰਜਸ਼ੀਟ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ਼ ਭਾਟੀਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/