New cabinet minister of punjab 2022: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਕੈਬਨਿਟ ਦਾ ਵਿਸਥਾਰ ਕਰਨ ਜਾ ਰਹੀ ਹੈ। ਕੁਝ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕੈਬਨਿਟ ਦਾ ਇਹ ਵਿਸਥਾਰ ਕੱਲ੍ਹ ਹੋਵੇਗਾ। ਕੱਲ੍ਹ ਸ਼ਾਮ ਨੂੰ ਰਾਜ ਭਵਨ ਵਿੱਚ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਚਰਚਾ ਹੈ ਕਿ ਪੰਜਾਬ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਤੈਅ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਕੁੱਲ 5 ਨਵੇਂ ਮੰਤਰੀ ਸਹੁੰ ਚੁੱਕਣਗੇ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਵਜੀਤ ਮਾਣੂੰਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਮੰਤਰੀ ਮੰਡਲ ਵਿੱਚ ਇੱਕ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਣਾ ਤੈਅ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 10 ਮੰਤਰੀ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਵੇਲੇ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਇਸ ਵਿੱਚ ਸ਼ਾਮਲ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।

ਸੂਤਰਾਂ ਦੀ ਮੰਨੀਏ ਤਾਂ ਇਸ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਮੰਤਰੀ ਬਣਾਏ ਜਾ ਰਹੇ ਡਾਕਟਰ ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲਾ ਦਿੱਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਵਿਭਾਗ ਹਨ। ਅਜਿਹੇ 'ਚ ਸਥਾਨਕ ਸਰਕਾਰਾਂ ਤੋਂ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਨਿਯੁਕਤ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।