ਪੜਚੋਲ ਕਰੋ
Advertisement
ਪੰਜਾਬ ਸਰਕਾਰ ਨੇ ਖੋਲ੍ਹੀ ਪਟਵਾਰੀਆਂ ਦੀ ਭਰਤੀ
ਪੰਜਾਬ ਸਰਕਾਰ ਨੇ ਅੱਜ 1190 ਪਟਵਾਰੀਆਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਪੰਜਾਬ ਵਾਟਰ ਅਥਾਰਟੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 1190 ਪਟਵਾਰੀਆਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਪੰਜਾਬ ਵਾਟਰ ਅਥਾਰਟੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕੈਬਨਿਟ ਨੇ ਸੱਤ ਪਟਵਾਰ ਸਰਕਲਾਂ 'ਤੇ ਇੱਕ ਕਾਨੂੰਗੋ ਦੀ ਪੋਸਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ 10 ਪਟਵਾਰ ਸਰਕਲਾਂ 'ਤੇ ਇੱਕ ਕਾਨੂੰਗੋ ਸੀ। ਇਸ ਲਈ ਸਰਕਾਰ ਕਾਨੂੰਗੋ ਦੀਆਂ 34 ਨਵੀਆਂ ਪੋਸਟਾਂ ਕਾਇਮ ਕਰੇਗੀ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਕੈਬਨਿਟ ਵਿੱਚ ਚਾਰ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਭਰਤੀ ਤੋਂ ਇਲਾਵਾ ਪੰਜਾਬ ਵਾਟਰ ਅਥਾਰਟੀ ਨੂੰ ਮਨਜ਼ੂਰੀ ਦਿੱਤੀ ਹੈ। ਇਹ ਅਥਾਰਟੀ ਧਰਤੀ ਹੇਠਲੇ ਪਾਣੀ ਦੀ ਵਰਤੋਂ ਉੱਪਰ ਨਜ਼ਰ ਰੱਖੇਗੀ। ਉਨ੍ਹਾਂ ਕਿਹਾ ਕਿ ਅਥਾਰਟੀ ਕਿਸਾਨਾਂ ਤੋਂ ਇਲਾਵਾ ਜਿਹੜਾ ਵੀ ਪਾਣੀ ਦੀ ਵਪਾਰਕ ਵਰਤੋਂ ਕਰਦਾ ਹੈ, ਉਸ ਨੂੰ ਭੁਗਤਾਨ ਕਰਨਾ ਪਏਗਾ।
ਉਨ੍ਹਾਂ ਕਿਹਾ ਕਿ ਜੀਐਸਟੀ ਦੇ ਬਕਾਏ ਬਾਰੇ ਕੇਂਦਰੀ ਵਿੱਤ ਮੰਤਰੀ ਨਾਲ ਗੱਲਬਾਤ ਕੀਤੀ ਹੈ। ਕੇਂਦਰ ਕੋਲ ਪੰਜਾਬ ਦਾ ਕਾਫੀ ਬਕਾਇਆ ਹੈ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਬਕਾਇਆ ਜਾਰੀ ਕੀਤਾ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਲੰਧਰ
Advertisement