ਪੜਚੋਲ ਕਰੋ

Punjab Cabinet: ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੋਹਰ

ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ।

Punjab Cabinet Meeting: ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ।

ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ

ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। ਇਸ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਉੱਥੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਦਾ ਅਨਿੱਖੜ ਅੰਗ ਬਣਨਗੇ। ਇਸ ਨੀਤੀ ਨਾਲ ਸੂਬੇ ਵਿੱਚ ਸਿੱਖਿਆ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।

ਓਟੀਐਸ-3 ਦਾ ਦਾਇਰਾ ਵਧੇਗਾ

ਮੰਤਰੀ ਮੰਡਲ ਨੇ ਪੰਜਾਬ ਦੇ ਵੱਧ ਤੋਂ ਵੱਧ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓ.ਟੀ.ਐਸ.-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦੇ ਦਿੱਤੀ। ਪੂਰੀ ਤਰ੍ਹਾਂ ਨਾਕਾਮ ਰਹੀਆਂ ਪਿਛਲੀਆਂ ਸਕੀਮਾਂ ਦੇ ਮੁਕਾਬਲੇ ਮੌਜੂਦਾ ਸਕੀਮ ਦਾ ਕਾਰੋਬਾਰੀਆਂ ਨੂੰ ਚੋਖਾ ਲਾਭ ਮਿਲਿਆ ਹੈ, ਜਿਸ ਨਾਲ ਇਸ ਓਟੀਐਸ ਰਾਹੀਂ ਸੂਬਾ ਸਰਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ 164 ਕਰੋੜ ਰੁਪਏ ਵਾਧੂ ਕਮਾਏ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।

ਮਾਲੀਆ 2400 ਤੋਂ 3000 ਕਰੋੜ ਤੱਕ ਵਧਾਉਣ ਲਈ ਫੈਸਲੇ

ਸਰਕਾਰੀ ਮਾਲੀਆ ਵਧਾਉਣ ਲਈ ਮੰਤਰੀ ਸਮੂਹ ਨੇ ਡੀਜ਼ਲ ਉਤੇ ਵੈਟ ਦਰ 12 ਫੀਸਦੀ+10 ਫੀਸਦੀ ਸਰਚਾਰਜ ਜਾਂ 10.02 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ) ਜੋ ਵੀ ਜ਼ਿਆਦਾ ਹੋਵੇ, ਤੋਂ ਵਧਾ ਕੇ 13.09 ਫੀਸਦੀ+10 ਫੀਸਦੀ ਸਰਚਾਰਜ ਜਾਂ 10.94 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜਿਹੜਾ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੈਟਰੋਲ ਉਤੇ ਵੈਟ 15.74 ਫੀਸਦੀ + 10 ਫੀਸਦੀ ਸਰਚਾਰਜ ਜਾਂ 14.32 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਵੱਧ ਹੋਵੇ, ਤੋਂ ਵਧਾ ਕੇ 16.52 ਫੀਸਦੀ +10 ਫੀਸਦੀ ਸਰਚਾਰਜ ਜਾਂ 14.88 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ।

ਇਸ ਦੇ ਨਤੀਜੇ ਵਜੋਂ ਡੀਜ਼ਲ ਉਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧੇਗਾ ਤੇ ਪੈਟਰੋਲ ਉਤੇ 61 ਪੈਸੇ ਪ੍ਰਤੀ ਲੀਟਰ ਵਧੇਗਾ। ਸੂਬਾ ਸਰਕਾਰ ਨੇ ਸੱਤ ਕਿੱਲੋਵਾਟ ਤੋਂ ਜ਼ਿਆਦਾ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ। ਇਸ ਨਾਲ ਸੂਬੇ ਦੇ ਮਾਲੀਆ ਵਿੱਚ 2400 ਤੋਂ 3000 ਕਰੋੜ ਰੁਪਏ ਵੱਧ ਆਉਣਗੇ।

ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ  ਰਾਹਤ

ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀ ਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਮਾਲਕਾਂ ਦੀ ਬੇਲੋੜੀ ਪ੍ਰੇਸ਼ਾਨੀ ਘਟੇਗੀ। ਹੁਣ ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਅਜਿਹੇ ਨਵੇਂ ਵਾਹਨ ਲੈਣ ਵਾਲਿਆਂ ਨੂੰ ਹੁਣ ਚਾਰ ਜਾਂ ਅੱਠ ਸਾਲਾਂ ਲਈ ਇਕੱਠਾ ਟੈਕਸ ਭਰਨ ਦਾ ਵਿਕਲਪ ਮਿਲੇਗਾ, ਜਿਸ ਉਤੇ ਉਨ੍ਹਾਂ ਨੂੰ ਕ੍ਰਮਵਾਰ 10 ਤੇ 20 ਫੀਸਦੀ ਦੀ ਰਿਆਇਤ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget