Punjab Cabinet Reshuffle: ਲੰਬੀ ਉਡੀਕ ਮਗਰੋਂ ਆਖਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ ਫੇਰਬਦਲ ਕਰ ਦਿੱਤਾ ਹੈ। ਬੇਸ਼ੱਕ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਲਾਂਭੇ ਕਰਨ ਦਾ ਮਨ ਬਣਾ ਲਿਆ ਸੀ ਪਰ ਦਿੱਲੀ ਨਗਰ ਨਿਗਮ ਤੇ ਹਿਮਾਚਲ ਪ੍ਰਦੇਸ਼-ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਕਰਕੇ ਇਸ ਨੂੰ ਟਾਲਿਆ ਜਾ ਰਿਹਾ ਸੀ।
ਆਖਰ ਸ਼ਨੀਵਾਰ ਨੂੰ ਫੌਜਾ ਸਿੰਘ ਸਰਾਰੀ ਤੋਂ ਅਸਤੀਫ਼ਾ ਲੈਣ ਤੋਂ ਕੁਝ ਸਮੇਂ ਬਾਅਦ ਹੀ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਕੈਬਨਿਟ ਵਿੱਚ ਸ਼ਾਮਲ ਕਰ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਸ਼ੱਕ ਇੱਕ ਮੰਤਰੀ ਹੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ ਪਰ ਕਈਆਂ ਦੇ ਵਿਭਾਗ ਬਦਲ ਦਿੱਤੇ ਹਨ। ਸਰਕਾਰ ਵੱਲੋਂ ਮੁੱਖ ਮੰਤਰੀ ਸਣੇ ਅੱਧਾ ਦਰਜਨ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ।
ਮੰਤਰਾਲਿਆਂ ਦਾ ਤਾਜ਼ਾ ਸੂਚੀ ਇਸ ਤਰ੍ਹਾਂ ਹੈ-
1. ਮੁੱਖ ਮੰਤਰੀ ਭਗਵੰਤ ਮਾਨ ਕੋਲ ਜਨਰਲ ਪ੍ਰਸ਼ਾਸਨ, ਗ੍ਰਹਿ ਮਾਮਲੇ ਤੇ ਨਿਆਂ, ਪ੍ਰਸੋਨਲ, ਵਿਜੀਲੈਂਸ, ਸਹਿਕਾਰਤਾ, ਇੰਡਸਟਰੀਜ਼ ਤੇ ਕਾਮਰਸ, ਰੁਜ਼ਗਾਰ ਪੈਦਾਵਾਰ ਤੇ ਸਿਖਲਾਈ, ਜੇਲ੍ਹਾਂ, ਕਾਨੂੰਨੀ ਮਾਮਲੇ ਤੇ ਹਵਾਬਾਜ਼ੀ ਵਿਭਾਗ ਰਹਿ ਗਏ ਹਨ।
2. ਗੁਰਮੀਤ ਸਿੰਘ ਮੀਤ ਹੇਅਰ ਨੂੰ ਪ੍ਰਸ਼ਾਸਕੀ ਸੁਧਾਰ, ਜਲ ਸਰੋਤ, ਮਾਈਨਿੰਗ, ਵਿਗਿਆਨ ਤਕਨੀਕ ਤੇ ਵਾਤਾਵਰਣ, ਖੇਡਾਂ ਤੇ ਯੂਥ ਸੇਵਾਵਾਂ ਵਿਭਾਗ ਮਿਲੇ ਹਨ।
3. ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕੋਲ ਤਕਨੀਕੀ ਸਿੱਖਿਆ ਤੇ ਇੰਡਸਟਰੀਅਲ ਟ੍ਰੇਨਿੰਗ, ਉੱਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਮਹਿਕਮੇ ਹਨ।
4. ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ ਮਾਮਲੇ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਵਿਭਾਗ ਦਿੱਤਾ ਗਿਆ ਹੈ।
5. ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇਨਵੈਸਟਮੈਂਟ ਪ੍ਰਮੋਸ਼ਨ, ਕਿਰਤ, ਸ਼ਿਕਾਇਤ ਨਿਵਾਰਣ ਤੇ ਪ੍ਰਹੁਣਾਚਾਰੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ।