Punjab News: ਜਿੱਤ ਤੋਂ ਬਾਅਦ ਕਈ 'ਆਪ' ਮੰਤਰੀਆਂ ਦੇ ਸਾਹ ਸੁੱਕੇ! ਕੈਬਨਿਟ 'ਚ ਫੇਰ-ਬਦਲ, ਜਾਣੋ ਕੌਣ-ਕੌਣ ਬਣੇਗਾ ਮੰਤਰੀ ਤੇ ਕੌਣ ਹੋਏਗਾ ਆਊਟ?
ਜ਼ਿਮਨੀ ਚੋਣ ’ਚ ਜਿੱਤ ਮਗਰੋਂ ਆਮ ਆਦਮੀ ਪਾਰਟੀ ਅੰਦਰ ਖੁਸ਼ੀ ਦੀ ਲਹਿਰ ਹੈ ਪਰ ਕੁਝ ਮੰਤਰੀਆਂ ਦੇ ਸਾਹ ਸੁੱਕੇ ਹੋਏ ਹਨ। ਉਨ੍ਹਾਂ ਨੂੰ ਲਾਲ ਬੱਤੀ ਵਾਲੀ ਗੱਡੀ ਖੁੱਸਣ ਦਾ ਡਰ ਸਤਾ ਰਿਹਾ ਹੈ ਕਿਉਂਕਿ CM ਮਾਨ ਜਲਦ ਹੀ ਕੈਬਨਿਟ ਵਿੱਚ ਫੇਰ-ਬਦਲ ਕਰਨ...

Punjab News: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਜਿੱਤ ਮਗਰੋਂ ਆਮ ਆਦਮੀ ਪਾਰਟੀ ਅੰਦਰ ਖੁਸ਼ੀ ਦੀ ਲਹਿਰ ਹੈ ਪਰ ਕੁਝ ਮੰਤਰੀਆਂ ਦੇ ਸਾਹ ਸੁੱਕੇ ਹੋਏ ਹਨ। ਉਨ੍ਹਾਂ ਨੂੰ ਲਾਲ ਬੱਤੀ ਵਾਲੀ ਗੱਡੀ ਖੁੱਸਣ ਦਾ ਡਰ ਸਤਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਕੈਬਨਿਟ ਵਿੱਚ ਫੇਰ-ਬਦਲ ਕਰਨ ਜਾ ਰਹੇ ਹਨ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਹੋਰ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਕੁਝ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਉਨ੍ਹਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ।
ਦਰਅਸਲ ਚੋਣ ਪ੍ਰਚਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜਿੱਤ ਮਗਰੋਂ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਏਗਾ। ਇਸ ਲਈ ਜਲਦ ਹੀ ਪੰਜਾਬ ਕੈਬਨਿਟ ਵਿੱਚ ਵਿਸਥਾਰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਸੇ ਹਫ਼ਤੇ ਦੌਰਾਨ ਹੀ ਕੈਬਨਿਟ ਵਿੱਚ ਫੇਰਬਦਲ ਹੋ ਸਕਦਾ ਹੈ। ਪਾਰਟੀ ਦੇ ਅੰਦਰ ਇਸ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਕੁਝ ਲੀਡਰਾਂ ਵੱਲੋਂ ਇਸ ਸਬੰਧੀ ਭੱਜ-ਦੌੜ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਅਨੁਸਾਰ ਕੈਬਨਿਟ ਫੇਰਬਦਲ ਨੂੰ ਲੈ ਕੇ ਕਈ ਤਰ੍ਹਾਂ ਦੇ ਚਰਚੇ ਚੱਲ ਰਹੇ ਹਨ। ਇਸ ਤਹਿਤ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਚੰਗੀ ਕਾਰਗੁਜ਼ਾਰੀ ਨਾ ਦਿਖਾ ਸਕਣ ਵਾਲੇ ਦੋ-ਤਿੰਨ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਇਸ ਲਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਚੰਗਾ ਕੰਮ ਕਰਨ ਵਾਲੇ ਵਿਧਾਇਕਾਂ ਤੇ ਵਜ਼ੀਰਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਹ ਸਾਰੀ ਕਾਰਵਾਈ ਨੂੰ ਬੜੇ ਗੁਪਤ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਇਸ ਬਾਰੇ ਪਾਰਟੀ ਵੱਲੋਂ ਕੋਈ ਵੀ ਸੂਹ ਬਾਹਰ ਨਹੀਂ ਕੱਢੀ ਜਾ ਰਹੀ।
ਮੀਡੀਆ ਰਿਪੋਰਟਾਂ ਮੁਤਾਬਕ ਸੰਜੀਵ ਅਰੋੜਾ ਤੋਂ ਇਲਾਵਾ ਮਾਲਵਾ ਖ਼ਿੱਤੇ ’ਚੋਂ ਤਿੰਨ ’ਚੋਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਏ ਜਾਣ ਦੀ ਚਰਚਾ ਹੈ। ਕੈਬਨਿਟ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਇੱਕ ਮਹਿਲਾ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸੰਜੀਵ ਅਰੋੜਾ ਨੂੰ ਸ਼ਹਿਰੀ ਖੇਤਰ ਨਾਲ ਸਬੰਧਤ ਵਿਭਾਗ ਦਿੱਤਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਵਿਭਾਗਾਂ ਦੀ ਕਾਰਗੁਜ਼ਾਰੀ ਤੋਂ ਪਾਰਟੀ ਨਾਖ਼ੁਸ਼ ਹੈ। ਮੰਤਰੀਆਂ ਤੋਂ ਇਹ ਵਿਭਾਗ ਵਾਪਸ ਲਏ ਜਾ ਸਕਦੇ ਹਨ।






















