Punjab Congress Crisis: ਕਾਂਗਰਸ 'ਚ ਮੁੜ ਧਮਾਕਾ! 5 ਤੋਂ 7 ਮੰਤਰੀ ਦੇ ਸਕਦੇ ਅਸਤੀਫ਼ਾ, ਸੋਨੀਆ ਨਾਲ ਕਰਨਗੇ ਮੀਟਿੰਗ
ਖ਼ਬਰ ਹੈ ਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਤਿੰਨ ਮੰਤਰੀ ਤੇ 20 ਕਾਂਗਰਸੀ ਵਿਧਾਇਕਾਂ ਦੀ ਖਾਸ ਮੀਟਿੰਗ ਹੋਈ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਨਵੇਂ ਪ੍ਰਧਾਨ ਬਣੇ ਨਵਜੋਤ ਸਿੱਧੂ ਦੀਆਂ ਬਾਗੀ ਸੁਰਾਂ ਮੁਗਰੋਂ ਹੁਣ ਕਈ ਕਾਂਗਰਸੀ ਮੰਤਰੀ ਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਡਟ ਗਏ ਹਨ।
ਖ਼ਬਰ ਹੈ ਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਤਿੰਨ ਮੰਤਰੀ ਤੇ 20 ਕਾਂਗਰਸੀ ਵਿਧਾਇਕਾਂ ਦੀ ਖਾਸ ਮੀਟਿੰਗ ਹੋਈ ਹੈ। ਇਸ ਦੇ ਨਾਲ ਹੀ ਕੈਪਟਨ ਵਿਰੁੱਧ ਕਾਂਗਰਸ ਦਾ ਧੜਾ ਅੱਜ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਜਾਵੇਗਾ।
ਉਧਰ ਖ਼ਬਰ ਤਾਂ ਇਹ ਵੀ ਹੈ ਕਿ ਪੰਜ ਤੋਂ ਸੱਤ ਮੰਤਰੀ ਅਸਤੀਫ਼ਾ ਵੀ ਦੇ ਸਕਦੇ ਹਨ। ਇਹ ਮੰਤਰੀ ਅੱਜ ਸੋਨੀਆ ਗਾਂਧੀ ਨੂੰ ਮਿਲਣ ਜਾਣਗੇ। ਇਨ੍ਹਾਂ ਮੰਤਰੀਆਂ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਰਕਾਰੀਆ, ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ ਤੇ ਜਨਰਲ ਸਕੱਤਰ ਪ੍ਰਗਟ ਸਿੰਘ ਦਾ ਨਾਂ ਸਾਹਮਣੇ ਆਇਆ ਹੈ ਜਿਨ੍ਹਾਂ ਦੇ ਦਿੱਲੀ ਦੌਰੇ ਦੀ ਚਰਚਾ ਹੋ ਰਹੀ ਹੈ।
ਦੱਸ ਦਈਏ ਕਿ ਬਾਗੀ ਕਾਂਗਰਸੀ ਲੀਡਰਾਂ ਦੀ ਮੀਟਿੰਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਕਈ ਮੰਤਰੀ ਤੇ ਵਿਧਾਇਕ ਸ਼ਾਮਲ ਸੀ। ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿੱਚ ਇਹ ਬੈਠਕ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਕੁਲਦੀਪ ਸਿੰਘ ਵੈਦ, ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਰਹੇ।
ਇਹ ਵੀ ਪੜ੍ਹੋ: Ukrainian plane Hijacked: ਯੂਕਰੇਨ ਦਾ ਜਹਾਜ਼ ਅਫਗਾਨਿਸਤਾਨ ਵਿੱਚ ਹਾਈਜੈੱਕ, ਰੈਸਕਿਉ ਲਈ ਆਏ ਜਹਾਜ਼ ਨੂੰ ਇਰਾਨ ਲੈ ਜਾਣ ਦਾ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin