ਪੜਚੋਲ ਕਰੋ

Punjab Oxygen Supply: ਕੈਪਟਨ ਸਰਕਾਰ ਵੱਲੋਂ ਆਕਸੀਜਨ ਪਲਾਟ ਮਾਲਕਾਂ ਨੂੰ ਸਖਤ ਹਦਾਇਤਾਂ

Covid Cases in Punjab: ਪਾਕਿਸਤਾਨ ਤੋਂ ਬੀਤੇ ਦਿਨ ਪਰਤੇ ਸ਼ਰਧਾਲੂਆਂ ਦੇ ਜੱਥੇ ਨਾਲ ਮੈਡੀਕਲ ਟੀਮ ਵਿਚਾਲੇ ਹੋਈ ਤਕਰਾਰ ਦੇ ਮਸਲੇ ਨੂੰ ਸੁਲਝਾ ਲਿਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਪੁਲਿਸ ਨੂੰ ਕੋਈ ਸ਼ਿਕਾਇਤ ਦਰਜ ਨਹੀਂ ਦਰਜ ਕਰਵਾਈ ਜਾਵੇਗੀ।

ਅੰਮ੍ਰਿਤਸਰ: ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਵਿਚਾਲੇ ਆਕਸੀਜਨ ਦੀ ਖਪਤ ਤੇ ਮੰਗ ਵੀ ਵਧ ਗਈ ਹੈ। ਇਸ ਕਰਕੇ ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਮੁਤਾਬਕ ਆਕਸੀਜਨ ਤਿਆਰ ਕਰਨ ਵਾਲੇ ਆਕਸੀਜਨ ਪਲਾਂਟ ਦੇ ਮਾਲਕਾਂ ਨੂੰ ਸਾਫ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਆਕਸੀਜਨ ਦੀ ਸਪਲਾਈ ਸਿਰਫ ਹਸਪਤਾਲਾਂ ਨੂੰ ਹੀ ਕੀਤੀ ਜਾਵੇ।

ਇਸ ਦੇ ਨਾਲ ਹੀ ਹਦਾਇਤ ਦਿੱਤੀ ਗਈ ਹੈ ਕਿ ਆਕਸੀਜਨ ਖਾਸ ਤੌਰ 'ਤੇ ਉਨ੍ਹਾਂ ਹਸਪਤਾਲਾਂ ਨੂੰ ਸਪਲਾਈ ਫੌਰੀ ਤੌਰ 'ਤੇ ਕੀਤੀ ਜਾਵੇ, ਜਿੱਥੇ ਕੋਵਿਡ ਮਰੀਜਾਂ ਦਾ ਇਲਾਜ ਚੱਲ ਰਿਹਾ ਹੋਵੇ। ਜਦਕਿ ਇਸ ਦੇ ਨਾਲ ਹੀ ਫਿਲਹਾ ਉਦਯੋਗਿਕ ਕੰਮ ਲਈ ਆਕਸੀਜਨ ਦੀ ਸਪਲਾਈ ਰੋਕ ਦਿੱਤੀ ਗਈ ਹੈ ਕਿਉਂਕਿ ਮੈਡੀਕਲ ਸੇਵਾਵਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਾਰ ਹੀ ਨਿੱਜੀ ਤੇ ਸਰਕਾਰੀ ਹਸਪਤਾਲਾਂ ਨੂੰ ਹਦਾਇਤਾਂ ਭੇਜੀਆਂ ਗਈਆਂ ਹਨ ਕਿ ਆਕਸੀਜਨ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ। ਇਸ ਦੇ ਨਾਲ ਹੀ ਆਕਸੀਜਨ ਦਾ ਸਹੀ ਇਸਤੇਮਾਲ ਦੀ ਜਾਂਚ ਲਈ ਕਮੇਟੀਆਂ ਬਣਾਈਆਂ ਗਈਆਂ ਹਨ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਆਕਸੀਜਨ ਦੀ ਕਾਲਾਬਜ਼ਾਰੀ ਨਾ ਹੋਵੇ, ਇਸ ਨੂੰ ਰੋਕਣ ਲਈ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਖਾਸਕਰ ਲਿਕੁਅਡ ਆਕਸੀਜਨ ਦੀ ਸਪਲਾਈ ਲਈ ਸੂਬਾ ਸਰਕਾਰ ਨੂੰ ਸਿਹਤ ਵਿਭਾਗ ਵੱਲੋਂ ਨਾਲ-ਨਾਲ ਲਿਖਿਆ ਜਾ ਰਿਹਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦੇ ਕੇਸ ਘਟਣ 'ਤੇ ਹੀ ਆਕਸੀਜਨ ਦੀ ਡਿਮਾਂਡ ਕੰਟਰੋਲ ਹੋਵੇਗੀ।

ਇਸ ਤੋਂ ਇਲਾਵਾ ਪਾਕਿਸਤਾਨ ਤੋਂ ਬੀਤੇ ਦਿਨ ਪਰਤੇ ਸ਼ਰਧਾਲੂਆਂ ਦੇ ਜੱਥੇ ਨਾਲ ਮੈਡੀਕਲ ਟੀਮ ਵਿਚਾਲੇ ਹੋਈ ਤਕਰਾਰ ਦੇ ਮਸਲੇ ਨੂੰ ਸੁਲਝਾ ਲਿਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਪੁਲਿਸ ਨੂੰ ਕੋਈ ਸ਼ਿਕਾਇਤ ਦਰਜ ਨਹੀਂ ਦਰਜ ਕਰਵਾਈ ਜਾਵੇਗੀ।

ਇਸ ਬਾਰੇ ਵਧੀਕ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਸਾਰੇ ਸ਼ਰਧਾਲੂਆਂ ਦੇ ਕੋਵਿਡ ਦੇ ਟੈਸਟ ਮੁਕੰਮਲ ਕਰ ਲਏ ਗਏ ਹਨ ਤੇ ਬੀਤੇ ਦਿਨ ਹੋਈ ਤਕਰਾਰਬਾਜੀ ਦੌਰਾਨ ਸ਼ਰਧਾਲੂਆਂ ਨੇ ਰਿਕਾਰਡ ਦੇ ਜੋ ਕਾਗਜ਼ ਪਾੜੇ ਗਏ ਸੀ, ਉਨ੍ਹਾਂ ਨੂੰ ਦੁਬਾਰਾ ਮੈਡੀਕਲ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ ਤੇ ਸ਼ਾਮ ਤਕ ਸਾਰੀ ਰਿਪੋਰਟ ਤਿਆਰ ਕਰਕੇ ਅਧਿਕਾਰੀਆਂ ਨੂੰ ਦੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Chandigarh Accident: ਫਾਰਚੂਨਰ ਤੇ ਐਸੇਂਟ ਕਾਰ ਦੀ ਟੱਕਰ 'ਚ ਇੱਕ ਮੌਤ, ਵੇਖੋ ਹਾਦਸੇ ਮਗਰੋਂ ਗੱਡੀਆਂ ਦਾ ਕੀ ਹੋਇਆ ਹਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget