ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 4.9 ਡਿਗਰੀ, ਯਾਨੀਕਿ ਲਗਭਗ 5 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਸਾਹਮਣੇ ਆਉਂਦੇ ਆਮ ਦਰਜੇ ਦੇ ਨੇੜੇ ਪਹੁੰਚ ਗਿਆ ਹੈ। ਰਾਜ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ 42.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

Continues below advertisement



ਯੈਲੋ ਅਲਰਟ ਜਾਰੀ


ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਹਨ੍ਹੇਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ ਅਤੇ ਬਿਜਲੀ ਚਮਕਣ ਦੀ ਵੀ ਉਮੀਦ ਹੈ।


ਚੰਡੀਗੜ੍ਹ ਦੇ ਤਾਪਮਾਨ ਵਿੱਚ 4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਹੁਣ ਇਹ 37.7 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ ਹੈ। ਇਸਦੇ ਨਾਲ ਹੀ 20 ਤਾਰੀਖ ਤੱਕ ਲੂ ਦੀ ਕੋਈ ਚੇਤਾਵਨੀ ਨਹੀਂ ਹੈ ਅਤੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹੇਗਾ।



ਅੱਜ 23 ਜ਼ਿਲ੍ਹਿਆਂ 'ਚ ਅਜਿਹਾ ਰਹੇਗਾ ਮੌਸਮ


ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।


ਇਸਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਗਰਜ-ਚਮਕ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ) ਚੱਲਣ ਦੀ ਸੰਭਾਵਨਾ ਹੈ।


20 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ


ਮੌਸਮ ਵਿਭਾਗ ਦੇ ਅਨੁਸਾਰ, ਅਗਲੇ 24 ਘੰਟਿਆਂ ਤੱਕ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ 3 ਤੋਂ 5 ਡਿਗਰੀ ਸੈਲਸੀਅਸ ਤੱਕ ਕਮੀ ਆ ਸਕਦੀ ਹੈ।
15, 17 ਅਤੇ 18 ਜੂਨ ਨੂੰ ਵੱਖ-ਵੱਖ ਥਾਵਾਂ 'ਤੇ, ਜਦਕਿ 19 ਅਤੇ 20 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।
16 ਤੋਂ 21 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਹਨ੍ਹੇਰੀ, ਬਿਜਲੀ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।