Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਫਿਰ ਤੋਂ ਵਧਣ ਲੱਗ ਪਿਆ ਹੈ। ਸੂਬੇ ਵਿੱਚ ਤਾਪਮਾਨ 0.1 ਡਿਗਰੀ ਵਧਿਆ ਹੈ। ਇਹ ਆਮ ਨਾਲੋਂ 4.8 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਤੋਂ ਮੌਸਮ ਬਦਲਣ ਦੀ ਉਮੀਦ ਹੈ। ਹੁਣ ਪੱਛਮੀ ਗੜਬੜੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰੇਗੀ।
ਅਜਿਹੀ ਸਥਿਤੀ ਵਿੱਚ ਅੱਜ ਯਾਨੀ 19 ਫਰਵਰੀ ਅਤੇ ਕੱਲ੍ਹ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਰਾਜ ਵਿੱਚ ਕੁਝ ਥਾਵਾਂ 'ਤੇ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਹਨੇਰੀ ਅਤੇ ਤੂਫਾਨੀ ਮੌਸਮ ਦੌਰਾਨ ਦਰੱਖਤਾਂ ਹੇਠ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ।
ਇਦਾਂ ਬਦਲੇਗਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਵਧੇਗਾ ਅਤੇ ਫਿਰ 02 ਤੋਂ 03 ਡਿਗਰੀ ਤੱਕ ਡਿੱਗੇਗਾ। ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਤਿੰਨ ਡਿਗਰੀ ਘੱਟ ਜਾਵੇਗਾ ਅਤੇ ਫਿਰ ਵਧੇਗਾ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।