ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੁਆਰੰਟੀਨ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਵਿਦੇਸ਼ਾਂ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਲਈ ਕੁਆਰੰਟੀਨ ਪੀਰੀਅਡ 'ਚ ਰਾਹਤ ਦਿੰਦੇ ਹੋਏ, ਇਸ ਨੂੰ 14 ਦਿਨਾਂ ਤੋਂ ਸੱਤ ਦਿਨ ਕਰ ਦਿੱਤਾ ਹੈ।




ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ 'ਚ ਕੋਰੋਨਾ ਲੱਛਣ ਨਾ ਹੋਣ ਤੇ ਉਨ੍ਹਾਂ ਨੂੰ ਅੰਡਰਟੇਕਿੰਗ ਲੈ ਕੇ ਘਰ ਭੇਜ ਦਿੱਤਾ ਜਾਵੇਗਾ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਹੋਮ ਕੁਆਰੰਟੀਨ ਰਹਿਣਾ ਪਵੇਗਾ।




ਜੇ ਵਿਦੇਸ਼ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਦੀ ਜਾਂਚ ਵਿੱਚ ਕੋਰੋਨਾ ਦੇ ਲੱਛਣ ਨਹੀਂ ਮਿਲਦੇ, ਤਾਂ ਉਨ੍ਹਾਂ ਨੂੰ ਸੱਤ ਦਿਨਾਂ ਲਈ ਸਰਕਾਰੀ ਜਾਂ ਕਿਸੇ ਵੀ ਹੋਟਲ ਵਿੱਚ ਕੁਆਰੰਟੀਨ ਅੰਦਰ ਰਹਿਣਾ ਪਏਗਾ। ਉਸ ਤੋਂ ਬਾਅਦ ਉਨ੍ਹਾਂ ਦਾ ਆਰਟੀ-ਪੀਸੀਆਰ ਟੈਸਟ 5ਵੇਂ ਦਿਨ ਕੀਤਾ ਜਾਵੇਗਾ। ਜੇਕਰ ਟੈਸਟ ਨੈਗੇਟਿਵ ਆਉਂਦਾ ਹੈ ਤਾਂ 7ਵੇਂ ਦਿਨ ਘਰ ਭੇਜਿਆ ਜਾਵੇਗਾ। ਅਗਲੇ ਸੱਤ ਦਿਨ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਲੱਗ-ਥਲੱਗ ਰਹਿਣਾ ਪਵੇਗਾ।

ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਅਨੁਸਾਰ, ਬਾਰ ਆਉਣ ਜਾਣ ਵਾਲੇ ਸੰਸਦ ਮੈਂਬਰਾਂ, ਵਿਧਾਇਕਾਂ, ਸੇਲਸਪਰਸਨ, ਟਰਾਂਸਪੋਰਟਰਾਂ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ ਤੇ ਸਲਾਹਕਾਰਾਂ ਨੂੰ ਕੁਆਰੰਟੀਨ ਦੀ ਜ਼ਰੂਰਤ ਨਹੀਂ ਹੋਵੇਗੀ। ਵਿਦੇਸ਼ਾਂ ਜਾਂ ਹੋਰ ਰਾਜਾਂ ਤੋਂ ਵਾਪਸ ਆਉਣ ਵਾਲੇ ਲੋਕਾਂ ਦੀ ਸਿਹਤ ਪ੍ਰੋਟੋਕੋਲ ਅਨੁਸਾਰ ਜਾਂਚ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਆਪਣੀ ਨਿੱਜੀ ਅਤੇ ਸਿਹਤ ਦੀ ਜਾਣਕਾਰੀ ਰਾਜ ਸਰਕਾਰ ਨੂੰ ਦੇਣੀ ਹੋਵੇਗੀ।



ਕਿਸੇ ਗਰਭਵਤੀ ਔਰਤ, ਪਰਿਵਾਰਕ ਮੈਂਬਰ ਦੀ ਮੌਤ ਜਾਂ ਮਾਨਸਿਕ ਬਿਮਾਰੀ ਜਿਹੀਆਂ ਸਥਿਤੀਆਂ ਵਿੱਚ, ਡਿਪਟੀ ਕਮਿਸ਼ਨਰ ਸੱਤ ਦਿਨਾਂ ਲਈ ਇੱਕ ਹੋਟਲ ਜਾਂ ਸਰਕਾਰੀ ਕੁਆਰੰਟੀਨ ਵਿੱਚ ਰਹਿਣ ਦੀ ਸ਼ਰਤ ਨੂੰ ਮੁਆਫ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ ਯਾਤਰੀ ਨੂੰ ਆਪਣੇ ਘਰ ਵਿੱਚ 14 ਦਿਨ ਵੱਖ ਰਹਿਣਾ ਪਏਗਾ। ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਪੰਜਾਬ ਸਰਕਾਰ ਦਾ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੋਵੇਗਾ।



ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ


ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ

ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ