(Source: ECI/ABP News/ABP Majha)
Channi letter to Modi: CM ਚੰਨੀ ਨੇ ਪੀਐਮ ਮੋਦੀ ਨੂੰ ਚਿੱਠੀ ਲਿਖ ਕੀਤੀ ਮੁਆਵਜ਼ੇ ਦੀ ਮੰਗ, ਜਾਣੋ ਪੂਰੀ ਖ਼ਬਰ
Punjab News: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਕੋਵਿਡ-19 ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ ਲੱਖ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਵਿਡ-19 ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 50 ਹਜ਼ਾਰ ਰੁਪਏ ਮੁਆਵਜ਼ਾ ਕਾਫ਼ੀ ਨਹੀਂ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਚਿੱਠੀ 'ਚ ਇਹ ਵੀ ਲਿਖਿਆ ਕਿ ਉਨ੍ਹਾਂ ਦੀ ਸਰਕਾਰ ਮੁਆਵਜ਼ੇ ਦੀ ਰਾਸ਼ੀ 'ਚ 25 ਫੀਸਦੀ ਯੋਗਦਾਨ ਦੇਣ ਲਈ ਤਿਆਰ ਹੈ। ਦੱਸ ਦਈਏ ਕਿ ਚੰਨੀ ਨੇ ਬੀਤੇ ਦਿਨ ਆਪਣੇ ਟਵਿਟਰ ਅਕਾਊਂਟ 'ਤੇ ਪੀਐੱਮ ਨੂੰ ਲਿਖੀ ਚਿੱਠੀ ਸ਼ੇਅਰ ਕੀਤੀ। ਇਸ 'ਚ ਲਿਖਿਆ ਹੈ ਕਿ ਦੇਸ਼ ਦੀ ਵੱਡੀ ਗਿਣਤੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਈ ਹੈ। ਲੋਕਾਂ ਦੀ ਬੇਵਕਤੀ ਮੌਤ, ਕਾਰੋਬਾਰੀ ਖੜੋਤ, ਲੋਕ ਹਿਜਰਤ ਕਰਨ ਲਈ ਮਜ਼ਬੂਰ, ਹਸਪਤਾਲਾਂ 'ਚ ਇਲਾਜ ਨਾ ਮਿਲਣ ਕਾਰਨ ਲੋਕ ਸੜਕਾਂ 'ਤੇ ਆ ਰਹੇ ਹਨ
Wrote letter to PM @narendramodi ji & urged him to implement his previous order of disbursing ex-gratia of Rs 4 lakh to the kin of those who died due to Covid19. I feel, mere Rs 50, 000 compensation is insufficient. My Govt. is ready to contribute our 25% share under this scheme. pic.twitter.com/3NaErNGARW
— Charanjit S Channi (@CHARANJITCHANNI) November 24, 2021
ਇਸ ਦੇ ਨਾਲ ਹੀ ਉਨ੍ਹਾਂ ਅੱਗੇ ਲਿਖਿਆ ਕਿ ਕਈ ਪਰਿਵਾਰਾਂ ਲਈ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਉਨ੍ਹਾਂ ਦੀ ਬਾਕੀ ਬਚੀ ਸਾਰੀ ਬੱਚਤ ਖ਼ਤਮ ਹੋ ਗਈ ਅਤੇ ਹੁਣ ਉਹ ਕਰਜ਼ੇ ਦੀ ਮਾਰ ਝੱਲਣ ਨੂੰ ਮਜਬੂਰ ਹੋ ਗਏ ਹਨ।
ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਇਨ੍ਹਾਂ ਪਰਿਵਾਰਾਂ ਨੂੰ 50 ਹਜ਼ਾਰ ਦਾ ਮੁਆਵਜ਼ਾ ਕਾਫ਼ੀ ਨਹੀਂ ਹੋਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: Location Tracker: ਖ਼ਬਰਦਾਰ! ਭੁੱਲ ਕੇ ਵੀ ਨਾ ਦੱਸੋ ਮੋਬਾਈਲ 'ਤੇ ਆਨਲਾਈਨ ਲੋਕੇਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin