ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਵਿਡ-19 ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 50 ਹਜ਼ਾਰ ਰੁਪਏ ਮੁਆਵਜ਼ਾ ਕਾਫ਼ੀ ਨਹੀਂ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਚਿੱਠੀ 'ਚ ਇਹ ਵੀ ਲਿਖਿਆ ਕਿ ਉਨ੍ਹਾਂ ਦੀ ਸਰਕਾਰ ਮੁਆਵਜ਼ੇ ਦੀ ਰਾਸ਼ੀ 'ਚ 25 ਫੀਸਦੀ ਯੋਗਦਾਨ ਦੇਣ ਲਈ ਤਿਆਰ ਹੈ। ਦੱਸ ਦਈਏ ਕਿ ਚੰਨੀ ਨੇ ਬੀਤੇ ਦਿਨ ਆਪਣੇ ਟਵਿਟਰ ਅਕਾਊਂਟ 'ਤੇ ਪੀਐੱਮ ਨੂੰ ਲਿਖੀ ਚਿੱਠੀ ਸ਼ੇਅਰ ਕੀਤੀ। ਇਸ 'ਚ ਲਿਖਿਆ ਹੈ ਕਿ ਦੇਸ਼ ਦੀ ਵੱਡੀ ਗਿਣਤੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਈ ਹੈ। ਲੋਕਾਂ ਦੀ ਬੇਵਕਤੀ ਮੌਤ, ਕਾਰੋਬਾਰੀ ਖੜੋਤ, ਲੋਕ ਹਿਜਰਤ ਕਰਨ ਲਈ ਮਜ਼ਬੂਰ, ਹਸਪਤਾਲਾਂ 'ਚ ਇਲਾਜ ਨਾ ਮਿਲਣ ਕਾਰਨ ਲੋਕ ਸੜਕਾਂ 'ਤੇ ਆ ਰਹੇ ਹਨ
ਇਸ ਦੇ ਨਾਲ ਹੀ ਉਨ੍ਹਾਂ ਅੱਗੇ ਲਿਖਿਆ ਕਿ ਕਈ ਪਰਿਵਾਰਾਂ ਲਈ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਉਨ੍ਹਾਂ ਦੀ ਬਾਕੀ ਬਚੀ ਸਾਰੀ ਬੱਚਤ ਖ਼ਤਮ ਹੋ ਗਈ ਅਤੇ ਹੁਣ ਉਹ ਕਰਜ਼ੇ ਦੀ ਮਾਰ ਝੱਲਣ ਨੂੰ ਮਜਬੂਰ ਹੋ ਗਏ ਹਨ।
ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਇਨ੍ਹਾਂ ਪਰਿਵਾਰਾਂ ਨੂੰ 50 ਹਜ਼ਾਰ ਦਾ ਮੁਆਵਜ਼ਾ ਕਾਫ਼ੀ ਨਹੀਂ ਹੋਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: Location Tracker: ਖ਼ਬਰਦਾਰ! ਭੁੱਲ ਕੇ ਵੀ ਨਾ ਦੱਸੋ ਮੋਬਾਈਲ 'ਤੇ ਆਨਲਾਈਨ ਲੋਕੇਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin