ਪੜਚੋਲ ਕਰੋ

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।

ਸੰਗਰੂਰ: ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ।

ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ 'ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਆਲਮੀ ਮੰਦੀ ਦੇ ਡਰ ਨੂੰ ਦੂਰ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਹਰੇਕ ਬਿੱਲ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ (72.66 ਲੱਖ) ਵਿੱਚੋਂ 50 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੂਰੀ ਵਿਖੇ ਹੈਵੀ ਲਾਇਸੈਂਸਾਂ ਲਈ ਡਰਾਈਵਿੰਗ ਟੈਸਟ ਸੈਂਟਰ ਵੀ ਜਲਦੀ ਚਾਲੂ ਕੀਤਾ ਜਾਵੇਗਾ ਤਾਂ ਜੋ ਇਸ ਮਕਸਦ ਲਈ ਮਾਹੂਆਣਾ ਸੈਂਟਰ ਜਾਣ ਸਮੇਂ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਵੱਲੋਂ ਧੂਰੀ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।   

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget