ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅੱਜ 26 ਹਜ਼ਾਰ ਨੌਕਰੀਆਂ ਦਾ ਇਸ਼ਤਿਹਾਰ (Job advertisement) ਜਾਰੀ ਕੀਤਾ ਹੈ। ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਾਗੂ ਕਰ ਦਿੱਤੇ ਗਏ ਹਨ ਤੇ ਆਉਣ ਵਾਲੇ ਬਜਟ ਸੈਸ਼ਨ (Punjab budget session) ਵਿੱਚ ਹੋਰ ਵੀ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਫੀਆ ਖਤਮ ਕਰਨ ਹੈ। ਉਨ੍ਹਾਂ ਕਿਹਾ ਕਿ ਜੇ ਮੇਰਾ ਪੈਨ ਲੋਕਾਂ ਦੇ ਹੱਕ ਵਿੱਚ ਚੱਲੇਗਾ ਤਾਂ ਮੇਰੇ ਕੋਲ ਰਹੇਗਾ।


ਉਨ੍ਹਾਂ ਕਿਹਾ ਕਿ ਸੂਰਜਮੁਖੀ ਦੀ ਫਸਲ (sunflower crop) ਤੋਂ ਬਹੁਤ ਕੁਝ ਸਿਖਣ ਦੀ ਲੋੜ ਹੈ। ਖੇਤੀਬਾੜੀ ਯੂਨੀਵਰਸਿਟੀ (Agricultural University) ਵਿੱਚ ਇਸ ਗੱਲ 'ਤੇ ਜੋਰ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਪਾਣੀ ਨੂੰ ਕਿਵੇਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ 20 ਮਈ ਤੋਂ ਪਹਿਲਾਂ-ਪਹਿਲਾਂ ਮੂੰਗੀ ਬੀਜੋ। ਇਹ 55 ਦਿਨ ਵਿੱਚ ਪੱਕ ਜਾਏਗੀ। ਮੂੰਗੀ ਦੀ ਫਸਲ 'ਤੇ ਐਮਐਸਪੀ ਦਿਆਂਗੇ।


ਮੁੱਖ ਮੰਤਰੀ ਨੇ ਕਿਹਾ ਕਿ ਹਾਰੇ ਹੋਏ ਲੀਡਰ ਸਰਕਾਰੀ ਘਰ ਛੱਡਣ ਨੂੰ ਰਾਜੀ ਨਹੀਂ ਹਨ। ਭਗਵੰਤ ਮਾਨ ਨੇ ਕੈਪਟਨ ਦੇ ਦਿਨ ਦੇ ਸ਼ੈਡਿਉਲ ਬਾਰੇ ਦੱਸਦੇ ਹੋਏ ਵਿਅੰਗ ਕਰਦਿਆਂ ਸਵੇਰੇ ਉੱਠਣ ਦਾ ਸਮਾਂ ਤੇ ਰਾਤ ਤੱਕ ਕੀ ਕਰਦੇ ਸਭ ਦੱਸਿਆ।






ਦੱਸ ਦਈਏ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਸ਼ਹਿਰ ਪਹੁੰਚ ਰਹੇ ਸਨ। ਸੀਐਮ ਮਾਨ ਨੇ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ।


ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਸਨ। ਮੁੱਖ ਮੰਤਰੀ ਨੇ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਨੂੰ ਵੀ ਸਨਮਾਨਿਤ ਕੀਤਾ। ਪੰਜਾਬ ਸਰਕਾਰ ਨੇ ਸ਼ਹੀਦਾਂ ਦਾ ਜਨਮ ਸ਼ਹੀਦੀ ਦਿਵਸ ਸੂਬਾ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।


ਇਹ ਵੀ ਪੜ੍ਹੋ: 'ਮਾਹੀ ਮੇਰਾ ਨਿੱਕਾ ਜਿਹਾ': ਲਾੜਾ-ਲਾੜੀ ਦੇ ਬੇਮੇਲ ਕੱਦ-ਕਾਠ ਦੀ ਕਹਾਣੀ, ਰੋਮਾਂਟਿਕ ਕਾਮੇਡੀ ਫਿਲਮ ਦਾ ਪੋਸਟਰ ਰਿਲੀਜ਼