ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅਜੀਤ ਡੁਬਾਲ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 7 ਵਜੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੁਬਾਲ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਦਿੱਲੀ ਵਿੱਚ ਅਜੀਤ ਡੁਬਾਲ ਦੇ ਘਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 7 ਵਜੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੁਬਾਲ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਦਿੱਲੀ ਵਿੱਚ ਅਜੀਤ ਡੁਬਾਲ ਦੇ ਘਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਇਹ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਰਹੱਦੀ ਸੁਰੱਖਿਆ, ਸੂਬੇ ਵਿੱਚ ਚੱਲ ਰਹੇ ਕਿਸਾਨ ਪ੍ਰਦਰਸ਼ਨ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸਬੰਧਤ ਮਾਮਲਿਆਂ 'ਤੇ ਚਰਚਾ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਉਹ ਕੁਝ ਦੇਰ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਮਾਨ ਦੀ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਦੌਰਾਨ ਸਭ ਤੋਂ ਅਹਿਮ ਮੁੱਦਾ ਸਰਹੱਦੀ ਸੁਰੱਖਿਆ ਦਾ ਹੋਵੇਗਾ। ਪੰਜਾਬ ਦਾ ਤਕਰੀਬਨ 600 ਕਿਲੋਮੀਟਰ ਹਿੱਸਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਜਿੱਥੋਂ ਡਰੋਨ ਰਾਹੀਂ ਨਸ਼ੇ ਤੇ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਕੇਂਦਰ ਤੇ ਰਾਜ ਵਿਚਕਾਰ ਤਾਲਮੇਲ ਵਧਾਇਆ ਜਾਵੇਗਾ। ਇਸ ਤੋਂ ਇਲਾਵਾ ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਵੀ ਚਰਚਾ ਹੋਵੇਗੀ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਮੁਹਾਲੀ ਵਿੱਚ ਅੰਦੋਲਨਕਾਰੀ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਤੋਂ ਬਾਅਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ ਵਾਲੀ ਥਾਂ ’ਤੇ ਪੁੱਜੇ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗ੍ਰਹਿ ਮੰਤਰੀ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਕਣਕ ਦੀ ਘੱਟ ਝਾੜ ਦੇ ਬਦਲੇ 500 ਰੁਪਏ ਪ੍ਰਤੀ ਏਕੜ ਬੋਨਸ ਦੀ ਮੰਗ ਕਰ ਰਹੇ ਹਨ। ਮਾਨ ਸ਼ਾਹ ਨਾਲ ਵੀ ਗੱਲਬਾਤ ਕਰਨਗੇ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















