Punjab News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਤੇਲੰਗਾਨਾ ਦੌਰੇ ਉਪਰ ਹਨ। ਸੀਐਮ ਮਾਨ ਨੇ ਉੱਥੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਡੈਮਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਸੀਐਮ ਮਾਨ ਪਾਣੀ ਦੀ ਸੰਭਾਲ ਤੇ ਹੋਰ ਵਿਕਲਪਾਂ ਬਾਰੇ ਵੀ ਜਾਣਕਾਰੀ ਲਈ।


ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਤੇਲੰਗਾਨਾ ਵਿਖੇ ਡੈਮ ਪ੍ਰੋਜੈਕਟ ਦਾ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਨਿਰੀਖਣ ਕੀਤਾ। ਤੇਲੰਗਾਨਾ ਦਾ ਪਾਣੀ ਨੂੰ ਬਚਾਉਣ ਤੇ ਸਹੀ ਢੰਗ ਨਾਲ ਵਰਤੋਂ ਕਰਨ ਦੇ ਮਾਡਲ ਨੂੰ ਅਸੀਂ ਬਹੁਤ ਜਲਦ ਪੰਜਾਬ ‘ਚ ਵੀ ਲਾਗੂ ਕਰਾਂਗੇ। ਸਾਡਾ ਮਕਸਦ ਹੈ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸਾਂਭ-ਸੰਭਾਲ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪਾਣੀ ਬਚ ਸਕੇ।


 






ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਸੀਐਮ ਭਗਵੰਤ ਮਾਨ ਨੂੰ ਪਿਛਲੇ ਸਮੇਂ ਦੌਰਾਨ ਟਿਊਬਵੈੱਲਾਂ ਤੋਂ ਪਾਣੀ ਦੀ ਸਪਲਾਈ ਕਰਨ ਨਾਲ ਡੈਮਾਂ ਦੀ ਸੌਖ ਤੇ 32 ਚੈੱਕ ਡੈਮਾਂ ਦੇ ਕੰਮ ਬਾਰੇ ਦੱਸਿਆ। ਦੱਸਿਆ ਗਿਆ ਕਿ ਇੱਥੇ ਪਾਣੀ ਦੀਆਂ ਵੱਖਰੀਆਂ ਟੈਂਕੀਆਂ ਤੇ ਚੈਕ ਡੈਮਾਂ ਸਮੇਤ ਕੁੱਲ 44 ਹਜ਼ਾਰ ਪਾਣੀ ਦੀਆਂ ਟੈਂਕੀਆਂ ਹਨ। ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਪਾਣੀ ਦੀ ਕੋਈ ਕਮੀ ਨਹੀਂ। ਅਧਿਕਾਰੀਆਂ ਨੇ ਮਾਨ ਨੂੰ ਵੱਖ-ਵੱਖ ਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।



ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 23-24 ਫਰਵਰੀ ਨੂੰ ਮੋਹਾਲੀ ਵਿਖੇ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼-ਵਿਦੇਸ਼ ਦੇ ਪ੍ਰਮੁੱਖ ਕਾਰੋਬਾਰੀ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਦੌਰੇ 'ਤੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਪ੍ਰਾਜੈਕਟਾਂ ਲਈ ਇੱਥੋਂ ਦੇ ਮਾਹਿਰਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ