ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਤਾ ਮਹਿਤਾਬ ਕੌਰ ਦੀ ਬਰਸੀ 'ਤੇ ਇੱਕ ਵਾਰ ਫੇਰ ਉਨ੍ਹਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਆਪਣੀ ਮਾਤਾ ਵੱਲੋਂ ਪੰਜਾਬ ਦੀ ਵੰਡ ਵੇਲੇ ਪੰਜਾਬੀ ਸ਼ਰਨਾਰਥੀਆਂ ਲਈ ਕੀਤੇ ਕੰਮਾਂ ਨੂੰ ਵੀ ਯਾਦ ਕੀਤਾ। ਕੈਪਟਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਮਾਤਾ ਨਾਲ ਆਪਣੀ ਤਸਵੀਰ ਵੀ ਸਾਂਝੀ ਕੀਤੀ ਹੈ।
ਕੈਪਟਨ ਨੇ ਕਿਹਾ,
ਮੇਰੀ ਸਵਰਗਵਾਸੀ ਮਾਂ ਬਚਪਨ ਤੋਂ ਹੀ ਪ੍ਰੇਰਣਾ ਦਾ ਇੱਕ ਬਹੁਤ ਵੱਡਾ ਸਰੋਤ ਰਹੀ ਹੈ। ਮੈਂ ਵੰਡ ਦੌਰਾਨ ਉਨ੍ਹਾਂ ਨੇ ਪੰਜਾਬੀ ਸ਼ਰਨਾਰਥੀਆਂ ਲਈ ਕੀਤੇ ਕੰਮ ਨੂੰ ਯਾਦ ਕਰਦਾ ਹਾਂ। ਅੱਜ ਉਨ੍ਹਾਂ ਦੀ ਬਰਸੀ ਮੌਕੇ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਸ਼ਰਤ-ਰਹਿਤ ਪਿਆਰ ਤੇ ਉਨ੍ਹਾਂ ਕਦਰਾਂ ਕੀਮਤਾਂ ਲਈ ਯਾਦ ਕਰਦਾ ਹਾਂ ਜੋ ਉਨ੍ਹਾਂ ਮੇਰੇ ਵਿੱਚ ਪਾਈਆਂ ਸਨ। -