15 ਅਗਸਤ ਆਜ਼ਾਦੀ ਦਿਹਾੜਾ, ਪੰਜਾਬ 'ਚ ਰਹੇਗਾ ਇਸ ਤਰ੍ਹਾਂ ਦਾ ਪਲਾਨ, ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ 'ਚ ਲਹਿਰਾਉਣਗੇ ਤਿਰੰਗਾ
ਪੰਜਾਬ ਵਿੱਚ 15 ਅਗਸਤ ਦਾ ਰਾਜ ਪੱਧਰੀ ਪ੍ਰੋਗਰਾਮ ਅੰਮ੍ਰਿਤਸਰ ਵਿੱਚ ਮਨਾਇਆ ਜਾਵੇਗਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਚੰਡੀਗੜ੍ਹ: ਇਸ ਵਾਰ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਪ੍ਰੋਗਰਾਮਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਦੱਸਿਆ ਗਿਆ ਹੈ ਕਿ ਇਸ ਵਾਰ ਰਾਜ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਅੰਮ੍ਰਿਤਸਰ ਵਿੱਚ ਮਨਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਾਰ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਫਰੀਦਕੋਟ ਵਿੱਚ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਮੋਹਾਲੀ ਵਿੱਚ ਸਥਾਨਕ ਸਰਕਾਰਾਂ ਮੰਤਰੀ, ਪੰਜਾਬ ਬ੍ਰਹਮ ਮਹਿੰਦਰਾ, ਬਠਿੰਡਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਫਿਰੋਜ਼ਪੁਰ ਵਿੱਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਗੁਰਦਾਸਪੁਰ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਇਹ ਰਮਸ ਕਰਨਗੇ।
ਇੱਥੇ ਵੇਖੋ ਵਾਕੀ ਜ਼ਿਲ੍ਹਿਆਂ ਦੀ ਜਾਣਕਾਰੀ
ਐਸਬੀਐਸ ਨਗਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ
ਸਮਾਜਿਕ ਪਠਾਨਕੋਟ ਵਿੱਚ ਸੁਰੱਖਿਆ ਮੰਤਰੀ ਅਰੁਣਾ ਚੌਧਰੀ
ਮਲੇਰਕੋਟਲਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ
ਜਲੰਧਰ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ
ਸ੍ਰੀ ਮੁਕਤਸਰ ਸਾਹਿਬ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਫਤਹਿਗੜ੍ਹ ਸਾਹਿਬ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਮਾਨਸਾ ਵਿੱਚ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਤਰਨ ਤਾਰਨ 'ਚ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ
ਪਟਿਆਲਾ 'ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
ਸੰਗਰੂਰ 'ਚ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ
ਹੁਸ਼ਿਆਰਪੁਰ ਵਿੱਚ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ
ਲੁਧਿਆਣਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਅੰਸ਼ੂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਦੇ ਬਾਕੀ ਬਚੇ ਜ਼ਿਲ੍ਹਿਆਂ ਵਿੱਚ, ਸਮਾਗਮਾਂ ਵਿੱਚ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਤਿਰੰਗਾ ਲਹਿਰਾਉਣਗੇ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਦੇਰੀ ਲਈ ਕੁੰਵਰ ਵਿਜੇ ਪ੍ਰਤਾਪ ਜ਼ਿੰਮੇਵਾਰ- ਮਨੀਸ਼ ਤਿਵਾੜੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904