ਪੜਚੋਲ ਕਰੋ

Punjab Government: ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਫਿਲਮਾਂ ਰਾਹੀਂ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ, ਜੋ ਅਜੋਕੇ ਸਮੇਂ ਵਿੱਚ ਸੰਚਾਰ ਦਾ ਨਵੀਨਤਮ ਤੇ ਪ੍ਰਭਾਵਸ਼ਾਲੀ ਸਾਧਨ ਹਨ। ਮੁੱਖ ਮੰਤਰੀ ਚੰਨੀ ਨੇ ਕਲਪਨਾ ਕੀਤੀ ਕਿ ਇਹ ਕਦਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਪ੍ਰਦਰਸ਼ਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਇਹ ਗੱਲ ਬੁੱਧਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਪੰਜਾਬੀ ਕਲਾਕਾਰਾਂ, ਗਾਇਕਾਂ, ਸੰਗੀਤਕਾਰਾਂ ਤੇ ਬੈਕਗ੍ਰਾਊਂਡ `ਤੇ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਪੰਜਾਬੀ ਸੱਭਿਆਚਾਰ ਵਿੱਚ ਪਾਏ ਯੋਗਦਾਨ ਸਬੰਧੀ ਸਨਮਾਨਿਤ ਕਰਨ ਲਈ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਕਹੀ।

ਪੰਜਾਬੀ ਫਿਲਮ, ਸੰਗੀਤ ਤੇ ਟੈਲੀਵਿਜ਼ਨ ਗਿਲਡ ਸੁਸਾਇਟੀ ਤੇ ਪੰਜਾਬ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਇਸ ਸ਼ਾਨ-ਏ-ਪੰਜਾਬ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਲੋਕ ਗਾਇਕ ਮਰਹੂਮ ਗੁਰਮੀਤ ਬਾਵਾ ਤੇ ਸਰਦੂਲ ਸਿਕੰਦਰ ਨੂੰ ਸ਼ਾਨ-ਏ-ਪੰਜਾਬ ਸ਼ਰਧਾਂਜਲੀ ਪੁਰਸਕਾਰ ਤੇ ਉੱਘੇ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਤੇ ਪੰਜਾਬੀ ਅਭਿਨੇਤਾ ਗੱਗੂ ਗਿੱਲ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿੱਧੂ ਮੂਸੇਵਾਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ, ਉਪਾਸਨਾ ਸਿੰਘ, ਸਤਿੰਦਰ ਸੱਤੀ, ਰਣਜੀਤ ਬਾਵਾ, ਮਾਸਟਰ ਸਲੀਮ ਵੀ ਹਾਜ਼ਰ ਰਹੇ। ਇਸ ਮੌਕੇ ਮੁੱਖ ਮੰਤਰੀ ਵੱਲੋਂ  ਉੱਘੇ ਪੰਜਾਬੀ ਗਾਇਕ ਗਿੱਪੀ ਗਰੇਵਾਲ, ਸੁਨੰਦਾ ਸ਼ਰਮਾ, ਰਣਜੀਤ ਬਾਵਾ ਤੋਂ ਇਲਾਵਾ ਅਦਾਕਾਰ ਦੇਵ ਖਰੋੜ, ਗਾਇਕ ਗੁਰਲੇਜ ਅਖ਼ਤਰ ਤੇ ਕੁਲਵਿੰਦਰ ਕੈਲੀ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: WHO on Omicron: ਡਬਲਿਊਐਚਓ ਦੀ ਓਮੀਕਰੋਨ ਬਾਰੇ ਚੇਤਾਵਨੀ ਨਾਲ ਦੁਨੀਆ 'ਚ ਦਹਿਸ਼ਤ, ਵੈਕਸੀਨ ਲਵਾ ਚੁੱਕੇ ਲੋਕ ਵੀ ਨਹੀਂ ਸੁਰੱਖਿਅਤ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ

ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ

Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...

Embed widget