ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਲਜ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਮੁਫਤ ਬੱਸ ਪਾਸ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।


ਮੁੱਖ ਮੰਤਰੀ ਚੰਨੀ ਨੇ 58 ਬੱਸਾਂ ਨੂੰ ਹਰੀ ਝੰਡੀ ਦਿੰਦਿਆਂ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜੋ ਹੁਣ ਨਵੀਆਂ ਬੱਸਾਂ ਵਿੱਚ ਮੁਫਤ ਸਫ਼ਰ ਦਾ ਆਨੰਦ ਲੈ ਸਕਣਗੇ। ਪੰਜਾਬ ਸਰਕਾਰ ਨੇ ਔਰਤਾਂ ਨੂੰ ਪਹਿਲਾਂ ਹੀ ਮੁਫਤ ਸਫਰ ਦੀ ਸਹੂਲਤ ਦਿੱਤੀ ਹੋਈ ਹੈ।


ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਪਬਲਿਕ ਕਾਲਜ ਸਮਾਣਾ ਨੂੰ ਪਹਿਲੀ ਜਨਵਰੀ ਤੋਂ ਸਰਕਾਰ ਅਧੀਨ ਲਿਆਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਉੱਪਰ ਪਹਿਲੀ ਜਨਵਰੀ 2022 ਨੂੰ ਹੋਣ ਵਾਲ਼ੀ ਕੈਬਨਿਟ ਮੀਟਿੰਗ ’ਚ ਮੋਹਰ ਲਾ ਦਿੱਤੀ ਜਾਵੇਗੀ।


ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ 842 ਬੱਸਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਖ਼ੁਦ ਬੱਸ ਚਲਾ ਕੇ ਇਨ੍ਹਾਂ ਵਿੱਚੋਂ 58 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।


ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ 400 ਕਰੋੜ ਰੁਪਏ ਦੀ ਲਾਗਤ ਨਾਲ 105 ਬੱਸ ਟਰਮੀਨਲਾਂ ਦਾ ਨਿਰਮਾਣ ਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1406 ਨਵੇਂ ਬੱਸ ਪਰਮਿਟ ਜਾਰੀ ਕਰਨ ਦੇ ਨਾਲ-ਨਾਲ 425 ਨਵੇਂ ਬੱਸ ਰੂਟ ਜੋੜੇ ਜਾਣਗੇ।



ਇਹ ਵੀ ਪੜ੍ਹੋ: Omicron: WHO ਦੇ ਮੁੱਖ ਵਿਗਿਆਨੀ Omicron 'ਤੇ ਵੈਕਸੀਨ ਦੇ ਅਸਰ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਕਿਹਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904