Punjab Bandh: ਪੰਜਾਬ ਅੱਜ ਬੰਦ, ਜਾਣੋ ਕਿਹੜੀਆਂ ਦੁਕਾਨਾਂ ਰਹਿਣਗੀਆਂ ਖੁੱਲ੍ਹੀਆਂ, ਪੜ੍ਹੋ ਪੂਰੀ ਖਬਰ
Punjab Bandh: ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਤਹਿਤ ਸੜਕਾਂ, ਰੇਲਵੇ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਬੰਦ ਦਾ ਮਕਸਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
Punjab Bandh: ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਤਹਿਤ ਸੜਕਾਂ, ਰੇਲਵੇ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਬੰਦ ਦਾ ਮਕਸਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀਆਂ ਮੰਗਾਂ ਵੱਲ ਧਿਆਨ ਖਿੱਚਣਾ ਹੈ। ਜੋ ਇਸ ਸਮੇਂ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਦੀ ਅਪੀਲ ਕੀਤੀ ਹੈ।
ਪੰਜਾਬ ਵਪਾਰ ਮੰਡਲ ਨੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੈ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਬਾਜ਼ਾਰ ਬੰਦ ਨਹੀਂ ਹੋਣ ਦਿੱਤੇ ਜਾਣਗੇ। ਮੰਡਲ ਦਾ ਕਹਿਣਾ ਹੈ ਕਿ ਬੰਦ ਦੇ ਵਾਰ-ਵਾਰ ਐਲਾਨ ਨਾਲ ਸੂਬੇ ਦੀ ਆਰਥਿਕ ਹਾਲਤ 'ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਵਪਾਰ ਮੰਡਲ ਦੇ ਮੀਤ ਪ੍ਰਧਾਨ ਅਤੇ ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਨਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਵੀ ਮੰਡੀ ਬੰਦ ਕਰਨਾ ਵਿਵਹਾਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਬੰਦ ਦੇ ਐਲਾਨ ਕਾਰਨ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਵਿੱਚ ਵਿਘਨ ਪੈ ਰਿਹਾ ਹੈ।
ਉਨ੍ਹਾਂ ਕਿਹਾ, "ਪੰਜਾਬ ਪਹਿਲਾਂ ਹੀ ਅੱਤਵਾਦ, ਮਹਾਂਮਾਰੀ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਚੁੱਕਾ ਹੈ। ਹੁਣ ਜਦੋਂ ਕਾਰੋਬਾਰ ਮੁੜ ਲੀਹ 'ਤੇ ਆ ਗਿਆ ਹੈ, ਤਾਂ ਬੰਦ ਦਾ ਵਾਰ-ਵਾਰ ਐਲਾਨ ਬਰਦਾਸ਼ਤਯੋਗ ਹੈ। ਕਿਸਾਨਾਂ ਵੱਲੋਂ ਅੱਜ ਪੈਟਰੋਲ ਪੰਪ, ਗੈਸ ਸਟੇਸ਼ਨ, ਦੁਕਾਨਾਂ, ਦਫਤਰ ਅਤੇ ਆਵਾਜਾਈ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ।